ਖਾਲਸਿਤਾਨੀ ਨਾਅਰੇ ਲਾਉਣ ਵਾਲੇ ਭਾਜਪਾ ਦੇ ਵੱਡੇ ਆਗੂਆਂ ਨਾਲ ਹੀ ਸੰਬੰਧ: ਮਾਲਵਿੰਦਰ ਸਿੰਘ ਕੰਗ 

Malwinder Singh Kang (5)
 ਖਾਲਸਿਤਾਨੀ ਨਾਅਰੇ ਲਾਉਣ ਵਾਲੇ ਭਾਜਪਾ ਦੇ ਵੱਡੇ ਆਗੂਆਂ ਨਾਲ ਹੀ ਸੰਬੰਧ: ਮਾਲਵਿੰਦਰ ਸਿੰਘ ਕੰਗ 
ਭਾਜਪਾ ਕਰਵਾ ਰਹੀ ਹੈ ਪੂਰੇ ਦੇਸ਼ ਵਿੱਚ ਦੰਗੇ, ਪਟਿਆਲਾ ਹਿੰਸਾ ’ਚ ਵੀ ਭਾਜਪਾ ਦਾ ਹੱਥ: ਮਾਲਵਿੰਦਰ ਸਿੰਘ ਕੰਗ

ਚੰਡੀਗੜ, 5 ਮਈ 2022

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੂਰੇ ਦੇਸ਼ ਵਿੱਚ ਦੰਗੇ ਕਰਵਾ ਰਹੀ ਹੈ ਅਤੇ ਪਟਿਆਲਾ ਵਿੱਚ ਹੋਈ ਹਿੰਸਾ ’ਚ ਭਾਜਪਾ ਦਾ ਹੱਥ ਹੈ।

ਹੋਰ ਪੜ੍ਹੋ :-ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਟਿਆਲਾ ’ਚ ਵਾਪਰੀ ਹਿੰਸਾ ਦੀ ਘਟਨਾ ਨੂੰ ਭਾਜਪਾ ਆਗੂਆਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਕਿਉਂਕਿ ਖਾਲਿਸਤਾਨੀ ਨਾਅਰੇ ਲਾਉਣ ਵਾਲੇ ਲੋਕਾਂ ਦੇ ਭਾਜਪਾ ਦੇ ਵੱਡੇ ਆਗੂਆਂ ਨਾਲ ਸੰਬੰਧ ਹਨ। ਉਨਾਂ ਕਿਹਾ ਕਿ ਜਿਨਾਂ ਦੀ ਪੁਸ਼ਟੀ ਮੀਡੀਆ ਵੱਲੋਂ ਵੀ ਕੀਤੀ ਜਾ ਚੁੱਕੀ ਹੈ, ਕਿਉਂਕਿ ਭਾਜਪਾ ਅਤੇ ਹੋਰ ਵਿਰੋਧੀ ਪਰਟੀਆਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ।

ਕੰਗ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਸਿਰਫ਼ ਰੋਜ਼ਗਾਰ ਹੀ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਭਾਈਚਾਰਾ ਅਤੇ ਸੁਰੱਖਿਆ ਲਈ ਵੀ ਦਿ੍ਰੜ ਸੰਕਲਪ ਹੋ ਕੇ ਕੰਮ ਕਰ ਰਹੀ ਹੈ। ਪਟਿਆਲਾ ਹਿੰਸਾ ਦੇ ਕੇਵਲ 48 ਘੰਟਿਆਂ ਦੇ ਅੰਦਰ ਹੀ ਜਿਸ ਤਰਾਂ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ ਅਤੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤਾ, ਉਸ ਨਾਲ ਪੰਜਾਬ ਦੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ।