ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਲੇਸਮੈਂਟ ਕੈਂਪ ਦਾ ਆਯੋਜਨ

ROZGAR
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਲੇਸਮੈਂਟ ਕੈਂਪ ਦਾ ਆਯੋਜਨ
ਰੂਪਨਗਰ 1 ਨਵੰਬਰ 2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸੋਨਾਲੀ ਗਿਰੀ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਦੀਪਸ਼ਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) -ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਚਲਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਜਨਵਰੀ 2022 ਦੇ ਆਧਾਰ ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਵੋਟ ਜਰੂਰ ਬਣਾਵੇ-ਐਸ. ਡੀ. ਐਮ
ਜਿਸ ਦੇ ਤਹਿਤ ਜਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹੈੱਲਥ ਹਰਬਲ ਪ੍ਰਾਈਵੇਟ ਲਿਮਟਡ ਕੰਪਨੀ ਵੱਲੋਂ ਪ੍ਰਾਰਥੀਆਂ ਦੀ ਵੈੱਲਨੈੱਸ ਅਡਵਾਈਜ਼ਰ-ਕਮ-ਮਾਰਕਿਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਇੰਟਰਵਿਊ ਲਈ ਗਈ ਸੀ। ਇਸ ਇੰਟਰਵਿਊ ਲਈ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ ਅਤੇ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਪਲੇਸਮੈਂਟ ਕੈਂਪ ਵਿੱਚ 22 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 16 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਸ੍ਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਨੇ ਇੰਟਰਵਿਊ ਵਿੱਚ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਰ ਹਫ਼ਤੇ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ। ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਇਹਨਾਂ ਕੈਂਪਾਂ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਉਮੀਦਵਾਰ www.pgrkam.com ਪੋਰਟਲ ਤੇ ਰਜਿਸਟਰ ਕਰਕੇ ਵੀ ਨੌਕਰੀਆਂ ਸਬੰਧੀ ਅਪਡੇਟ ਪ੍ਰਾਪਤ ਕਰ ਸਕਦੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।
ਫੋਟੋ ਕੈਪਸ਼ਨ: ਇੰਟਰਵਿਊ ਦਿੰਦੇ ਪ੍ਰਾਰਥੀ।