ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਨੂੰ

RANBIR SINGH
29 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਹਾਈਐਂਡ ਪਲੇਸਮੈਂਟ ਕੈਂਪ-ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 11 ਅਕਤੂਬਰ 2021

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 13 ਅਕਤੂਬਰ  ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਦੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਜਿਵੇਂ ਕਿ ਐਕਸਿਸ ਬੈਂਕਹੀਰੋ ਸਾਇਕਲਗੂਗਲ ਪੇਅਐੱਲ.ਆਈ.ਸੀਇਜਾਇਲ ਹਰਬਲਓਕਟੋਪਸ ਸਲਿਊਸਨਕਿਊਕਰ ਗਰੁੱਪਪੇ-ਟੀਐੱਮ ਵੱਲੋਂ ਭਾਗ ਲਿਆ ਜਾਵੇਗਾ।          

ਹੋਰ ਪੜ੍ਹੋ :-ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ ‘ਤੇ ਐਲਾਨਿਆ ਜਾਵੇਗਾ ਨਤੀਜਾ: ਵਿਜੈ ਇੰਦਰ ਸਿੰਗਲਾ

ਉਨ੍ਹਾ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਅਤੇ ਆਈ.ਟੀ.ਆਈ ਡਿਪਲੋਮਾ ਬੀ ਟੱੈਕ ਹੋਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ 13 ਅਕਤੂਬਰ ਨੂੰ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ।

Spread the love