ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ  12 ਨਵੰਬਰ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ 

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)

ਰੂਪਨਗਰ, 11 ਨਵੰਬਰ 2021

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 12 ਨਵੰਬਰ ਨੂੰ ਸਵੇਰੇ 11:00 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਕੈਂਪ ਵਿੱਚ  ਯੂਨੀਵਰਸਲ ਇੰਟਰਨੈਸ਼ਨਲ ਦੇ ਨਿਯੋਜਕਾਂ ਵੱਲੋਂ ਅਸਿਸਟੈਟ ਅਤੇ ਮਨੇਜਮੈਂਟ ਟ੍ਰੇਨੀ ਲਈ ਭਰਤੀ ਕੀਤੀ ਜਾਵੇਗੀ।

ਹੋਰ ਪੜ੍ਹੋ :-ਉਪ ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਤੇ ਸੋਨਾਲੀ ਗਿਰੀ ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਦਿਸ਼ਾ ਨਿਰਦੇਸ਼ਾਂ ਅਤੇ ਦੀਪਸ਼ਿਖਾ ਸ਼ਰਮਾ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੀ ਅਗਵਾਈ ਹੇਠ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਮੁਹਿੰਮ ਤਹਿਤ ਹੀ ਮਿਤੀ 12-11-2021 ਨੂੰ ਸਵੇਰੇ 11:00 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫਸਰ ਵੱਲੋਂ ਦੱਸਿਆ ਗਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ www.pgrkam.com ਤੇ ਰਜਿਸਟਰ ਕਰਨ ਅਤੇ ਡੀ.ਬੀ.ਈ.ਈ ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈ ਕੇ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਨੇ ਦੱਸਿਆ ਕਿ ਉਪਰੋਕਤ ਅਸਾਮੀਆਂ ਲਈ ਪ੍ਰਾਰਥੀਆਂ ਦੀ ਯੋਗਤਾ 12ਵੀਂ, ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾ 18 ਤੋਂ 28 ਸਾਲ ਦੀ ਹੋਣੀ ਚਾਹੀਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।

Spread the love