ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

SANJEEV KUMAR
ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
ਨਵਾਂਸ਼ਹਿਰ, 11 ਅਕਤੂਬਰ 2021

ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਹੁਨਰ ਵਿਕਾਸ ਰਾਹੀਂ ਆਪਣੇ ਪੈਰਾਂ ’ਤੇ ਖੜਾਂ ਹੋਣ ਵਿਚ ਸਹਾਇਤਾ ਕੀਤੀ ਜਾ ਰਹੀ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਭਲਕੇ ਮਿਤੀ 12 ਅਕਤੂਬਰ 2021, ਦਿਨ ਮੰਗਲਵਾਰ ਨੂੰ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 85 ਹਜ਼ਾਰ 836 ਮੀਟ੍ਰਿਕ ਟਨ ਹੋਈ  – ਸੰਦੀਪ ਹੰਸ

ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਸਿਖਲਾਈ ਅਤੇ ਹੁਨਰ ਵਿਕਾਸ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਸੀ. ਐਸ. ਸੀ. ਈ-ਗਵਰਨੈਂਸ, ਸੇਂਟ ਸੋਲਜ਼ਰ ਪਬਲਿਕ ਸਕੂਲ, ਸੀ ਆਈ. ਐਚ. ਟੀ ਅਤੇ ਆਈ. ਸੀ. ਆਈ. ਸੀ. ਆਈ ਫਾਊਂਡੇਸ਼ਨ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਕੈਂਪ ਵਿਚ ਗ੍ਰੈਜੂਏਸ਼ਨ ਅਤੇ ਆਈ. ਟੀ. ਆਈ ਮੋਟਰ ਮਕੈਨਿਕ/ਇਲੈਕਟ੍ਰੀਸ਼ੀਅਨ ਪਾਸ 18 ਤੋਂ 30 ਸਾਲ ਤੱਕ ਦੀ ਉਮਰ ਦੇ ਲੜਕੇ-ਲੜਕੀਆਂ ਉਮੀਦਵਾਰ ਲੋੜੀਂਦੇ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਾਗ ਲੈ ਸਕਦੇ ਹਨ। ਇਹ ਕੈਂਪ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਤੀਸਰੀ ਮੰਜ਼ਿਲ, ਡੀ. ਸੀ. ਕੰਪਲੈਕਸ, ਚੰਡੀਗੜ ਰੋਡ, ਨਵਾਂਸ਼ਹਿਰ ਵਿਖੇ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
Spread the love