ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 26 ਪ੍ਰਾਰਥੀਆਂ ਦੀ ਕੀਤੀ ਗਈ ਚੋਣ

Deputy Commissioner Dr. Preeti Yadav,
ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 26 ਪ੍ਰਾਰਥੀਆਂ ਦੀ ਕੀਤੀ ਗਈ ਚੋਣ
ਰੂਪਨਗਰ, 19 ਅਪ੍ਰੈਲ 2022
ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਦੀ ਅਗਵਾਈ ਹੇਠ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ :-ਪਿੰਡਾ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ ਭੇਜੇ ਜਾਣ ਵਰਤੋਂ ਸਰਟੀਫਿਕੇਟ : ਅਮਿਤ ਤਲਵਾੜ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸਟਾਰ ਹੈਲਥ ਲਾਈਫ਼ ਇੰਸ਼ੋਰੈਂਸ ਦੇ ਨਿਯੋਜਕਾਂ ਵੱਲੋਂ ਰੂਰਲ ਸੈਲਸ ਮੈਨੇਜਰ ਦੀਆਂ ਅਸਾਮੀਆਂ ਲਈ ਬਾਰਵ੍ਹੀਂ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਪ੍ਰਾਰਥੀਆਂ ਦੀ ਸਲਾਨਾ ਆਮਦਨ 16000 ਤੋਂ 18000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਰੋਪੜ, ਕੀਰਤਪੁਰ ਸਾਹਿਬ, ਚਮਕੌਰ ਸਾਹਿਬ, ਨੂਰਪੁਰ ਬੇਦੀ, ਕੁਰਾਲੀ ਅਤੇ ਭਰਤਗੜ੍ਹ ਹੈ। ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪ੍ਰਾਰਥੀਆਂ ਨੂੰ ਆਪਣੀ ਯੋਗਤਾ ਦੇ ਆਧਾਰ ਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾਂ ਸਬੰਧੀ ਸੰਪੂਰਨ ਜਾਣਕਾਰੀ ਐਨ.ਸੀ.ਐਸ ਪੋਰਟਲ ਤੇ ਅਪਡੇਟ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਇਸ ਇੰਟਰਵਿਊ ਦੌਰਾਨ 40 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 26 ਉਮੀਦਵਾਰਾਂ ਦੀ ਮੌਕੇ ਤੇ ਹੀ ਚੋਣ ਕੀਤੀ ਗਈ।
ਇਸ ਦੇ ਨਾਲ ਹੀ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜ਼ਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਬੇਰੋਜ਼ਗਾਰ ਨੌਜਵਾਨਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਆਨਲਾਈਨ ਕੋਚਿੰਗ ਲਈ ਪ੍ਰਾਰਥੀਆਂ ਨੂੰ ਆਪਣਾ ਨਾਮ eduzphere.com ਤੇ ਰਜਿਸਟਰ ਕਰਨ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨl
Spread the love