ਬਰਨਾਲਾ, 21 ਅਪ੍ਰੈਲ 2022
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਨੇ ਦੱਸਿਆ ਕਿ ਜ਼ਿਲਾ ਰੋਜ਼ਗਾਰ ਦਫਤਰ ਬਰਨਾਲਾ ਵੱਲੋਂ 22 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵੈੱਲਨੈੱਸ ਐਡਵਾਈਜ਼ਰ, ਟ੍ਰੇਨਰ ਅਤੇ ਮੈਨੇਜਰ ਦੀ ਅਸਾਮੀ ਲਈ (ਲੜਕੇ/ਲੜਕੀਆਂ ਦੋਵੇਂ), ਉਮਰ 18-25 ਸਾਲ, ਵਿਦਿਅਕ ਯੋਗਤਾ 10ਵੀਂ, 12ਵੀਂ ਅਤੇ ਗ੍ਰੈਜੂਏਟ ਪਾਸ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਦੂਜੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ।
ਹੋਰ ਪੜ੍ਹੋ :-ਜ਼ਿਲ੍ਹਾ ਲੁਧਿਆਣਾ ਨੇ 3 ਨੈਸ਼ਨਲ ਪੰਚਾਇਤ ਐਵਾਰਡ ਜਿੱਤੇ
ਜ਼ਿਲਾ ਰੋਜ਼ਗਾਰ ਅਫ਼ਸਰ ਬਰਨਾਲਾ ਗੁਰਤੇਜ ਸਿੰਘ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੰਪਨੀ ਵੱਲੋਂ ਵੈੱਲਨੈੱਸ ਐਡਵਾਈਜ਼ਰ, ਟ੍ਰੇਨਰ ਤੇ ਮੈਨੇਜਰ ਦੀ ਅਸਾਮੀ ਲਈ (ਲੜਕੇ/ਲੜਕੀਆਂ ਦੋਵੇਂ) ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਸ ਪਲੇਸਮੈਂਟ ਕੈਂਪ ਲਈ ਵਿਦਿਅਕ ਯੋਗਤਾ 10ਵੀਂ, 12ਵੀਂ ਤੇ ਗ੍ਰੈਜੂਏਟ ਹੋਵੇਗੀ। ਮੈਨੇਜਰ ਦੀ ਅਸਾਮੀ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਲਾਜ਼ਮੀ ਹੈ। ਚਾਹਵਾਨ ਉਮੀਦਵਾਰ ਫਾਰਮਲ ਡਰੈੱਸ ਕੋਡ ਵਿੱਚ ਆਪਣਾ ਰਿਜ਼ਿਊਮ ਅਤੇ ਆਪਣੀ ਯੋਗਤਾ ਦੇ ਸਰਟੀਫਿਕੇਟ ਲੈ ਕੇ ਸਵੇਰੇ 11 ਵਜੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਜੀ ਮੰਜ਼ਿਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਹੁੰਚਣ।