ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਅੱਜ

ਨੌਜਵਾਨਾਂ ਨੂੰ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ

ਜਲੰਧਰ, 31 ਮਈ

ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕੱਲ 1 ਜੂਨ ਨੂੰ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨਾਮੀ ਕੰਪਨੀਆਂ ਵੱਲੋਂ ਨੌਕਰੀ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ 10 ਵਜੇ ਬਿਊਰੋ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਐਸ.ਬੀ.ਆਈ. ਬੈਂਕ ਅਤੇ ਬਾਇਜੂਸ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਸ.ਬੀ.ਆਈ. ਵਿੱਚ ਬ੍ਰਾਂਚ ਰਿਪ੍ਰੈਂਜ਼ੇਨਟੇਟਿਵ ਐਗਜ਼ੀਕਿਊਟਿਵ ਦੀਆਂ 20 ਅਸਾਮੀਆਂ ਲਈ ਘੱਟ-ਘੱਟ 12ਵੀਂ ਅਤੇ ਬਾਇਜੂਸ ਵਿੱਚ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਦੀਆਂ 50 ਅਸਾਮੀਆਂ ਲਈ ਗ੍ਰੈਜੂਏਟ ਵਿੱਦਿਅਕ ਯੋਗਤਾ ਵਾਲੇ 18-30 ਸਾਲ ਉਮਰ ਦੇ ਨੌਜਵਾਨ ਲੜਕੇ-ਲੜਕੀਆਂ ਭਾਗ ਲੈ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਇਸ ਸੁਨਹਿਰੀ ਮੌਕੇ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ  ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰ. 90569-20100 ’ਤੇ ਸੰਪਰਕ ਕਰ ਸਕਦੇ ਹਨ।

 

ਹੋਰ ਪੜ੍ਹੋ :- ਵਿਦਿਆਰਥੀਆਂ ਵਿੱਚ ਵਪਾਰਕ ਉੱਦਮਤਾ ਦਾ ਹੁਨਰ ਸੰਚਾਰ ਕਰਨ ਲਈ ਕਾਲਜ ਸਮਾਰਟ ਕਰਵਾਏਗਾ ‘ਯੰਗ ਫਾਊਂਡਰ ਸਮਿੱਟ’