ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 17 ਜੂਨ ਨੂੰ

-ਐਮਾਜ਼ੋਨ ਕੰਪਨੀ ‘ਚ ਕੀਤੀ ਜਾਵੇਗੀ ਭਰਤੀ : ਜ਼ਿਲ੍ਹਾ ਰੋਜ਼ਗਾਰ ਅਫ਼ਸਰ
ਪਟਿਆਲਾ, 16 ਜੂਨ:- 
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 17 ਜੂਨ ਨੂੰ (ਦਿਨ ਸ਼ੁੱਕਰਵਾਰ) ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ  ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਕੈਂਪ ਵਿੱਚ ਐਮਾਜ਼ੋਨ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਡਲਿਵਰੀ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ‘ਚ ਅੱਠਵੀਂ, ਦਸਵੀਂ, ਬਾਰਵੀਂ, ਆਈ.ਟੀ.ਆਈ., ਡਿਪਲੋਮਾ, ਗਰੈਜੂਏਟ ਅਤੇ ਪੋਸਟ ਗਰੈਜੂਏਟ ਪਾਸ ਲੜਕੇ ਅਤੇ ਲੜਕੀਆਂ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਦੋ ਪਹੀਆ ਵਾਹਨ ਅਤੇ ਸਮਾਰਟ ਫ਼ੋਨ ਹੋਵੇ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀ 8 ਘੰਟੇ ਕੰਮ ਕਰਕੇ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਕਮਾ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਜ਼ਰੂਰੀ ਦਸਤਾਵੇਜ਼, ਅਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਬੈਂਕ ਖਾਤੇ ਦੀ ਪਾਸ ਬੁੱਕ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸਵੇਰੇ 10 ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਨੂੰ ਪਲੇਸਮੈਂਟ ਕੈਂਪ ਵਿਚ ਆਉਣ ਦਾ ਖੁੱਲ੍ਹਾ ਸੱਦਾ ਦਿੰਦਿਆ ਕੈਂਪ ‘ਚ ਕੋਵਿਡ 19 ਦੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਦੀ ਅਪੀਲ ਕੀਤੀ।