ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤਾ ਗਿਆ ਪਲੇਸਮੈਂਟ ਕੈਂਪ

ਪਲੇਸਮੈਂਟ ਕੈਂਪ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤਾ ਗਿਆ ਪਲੇਸਮੈਂਟ ਕੈਂਪ
ਰੂਪਨਗਰ 13 ਅਕਤੂਬਰ 2021

ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਸ੍ਰੀਮਤੀ ਦੀਪ ਸਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਚਲ ਰਿਹਾ ਹੈ। ਜਿਸ ਵਿਚ ਬੇਰੋਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਹਰ ਹਫਤੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ।

ਹੋਰ ਪੜ੍ਹੋ :-ਭਾਜਪਾ ਦੇ ਹਿਟਲਰਸ਼ਾਹੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬਸਪਾ: ਜਸਵੀਰ ਸਿੰਘ ਗੜ੍ਹੀ

ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਪੀਟੈਂਟ ਸਨਰਜ਼ੀ ਦੇ ਨਿਯੋਜਕ ਵੱਲੋਂ ਟੈਲੀਕਾਲਰ ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਗਈ ਸੀ। ਇਸ ਇੰਟਰਵਿਊ ਲਈ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ 12ਵੀਂ ਗ੍ਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਪਲੇਸਮੈਂਟ ਕੈਂਪ ਵਿੱਚ 43 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 26 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪਲੇਸਮੈਂਟ ਕੱਪ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਮੁਫਤ ਆਨ ਲਾਇਨ ਕੋਚਿੰਗ ਲਈ ਰਜਿਸਟਰ ਕੀਤਾ ਗਿਆ। ਉਨ੍ਹਾਂ ਨੇ ਦਸਿਆ ਕਿ ਪ੍ਰਾਰਥੀ ਆਪਣੇ ਆਪ ਨੂੰ https://www.eduzphere.com/freegovtexams ਤੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਨੌਕਰੀ ਦੇ ਚਾਹਵਾਨ ਪ੍ਰਾਰਥੀ WWW.PGRKAM.COM ਤੇ ਰਜਿਸਟਰ ਕਰਨ ਅਤੇ DBEE ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਪਾ ਵਿਚ ਭਾਗ ਲੈ ਕੇ ਲਾਭ ਉਠਾਉਣ ਅਤੇ ਆਪਣੀ ਯੋਗਤਾ ਦੇ ਆਧਾਰ ਤੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਜਿਲੇ ਪੱਧਰ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਫੋਟੋ ਕੈਪਸ਼ਨ: ਇੰਟਰਵਿਊ ਦਿੰਦੇ ਹੋਏ ਪ੍ਰਾਰਥੀ
Spread the love