ਹੈਵੀ ਲੋਡਿੰਗ ਵਾਹਨ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੀ ਹੋ ਸਕਦੇ ਹਨ ਬਾਜ਼ਾਰ ਅੰਦਰ ਦਾਖ਼ਲ
ਬਰਨਾਲਾ, 7 ਜਨਵਰੀ 2022
ਜ਼ਿਲਾ ਮੈਜਿਸਟਰੇਟ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਲਾਸਟਿਕ ਕੈਰੀ ਬੈਗਜ਼ (ਮੈਨੂੰਫੈਕਚਰਜ਼, ਯੂਜ਼ਿਜ਼, ਡਿਸਪੋਜ਼ਲ) ਕੰਟਰੋਲ ਐਕਟ ਤਹਿਤ ਜ਼ਿਲਾ ਬਰਨਾਲਾ ਅੰਦਰ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।
ਹੋਰ ਪੜ੍ਹੋ :-ਪਹੁੰਚਯੋਗ ਚੋਣਾਂ ਲਈ ਜ਼ਿਲ੍ਹਾ ਨਿਗਰਾਨ ਕਮੇਟੀ ਦਾ ਗਠਨ
ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਬਰਨਾਲਾ ਨੇ ਕਿਹਾ ਕਿ ਦੁਕਾਨਦਾਰਾਂ ਵੱਲੋਂ ਦੁਕਾਨਾ ਦਾ ਸਾਮਾਨ ਬਾਹਰ ਰੱਖਿਆ ਜਾਂਦਾ ਹੈ ਅਤੇ ਉਸ ਉਪਰੰਤ ਗੱਡੀਆਂ ਦੀ ਪਾਰਕਿੰਗ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਟਰੈਕਟਰ-ਟਰਾਲੀਆਂ, ਟੈਂਪੂਆਂ, ਟਾਟਾ 407, ਹੈਵੀ ਟਰੱਕਾਂ ਆਦਿ ਰਾਹੀਂ ਸਾਮਾਨ ਦੀ ਢੋਆ-ਢੁਆਈ ਵੀ ਕੀਤੀ ਜਾਂਦੀ ਹੈ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਟਰੈਫਿਕ ਜਾਮ ਹੋ ਜਾਂਦਾ ਹੈ।
ਉਨਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ਵਿੱਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖਲ ਨਾ ਕੀਤਾ ਜਾਵੇ ਅਤੇ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਕੀਤੀ ਜਾਵੇ। ਉਨਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ਵਿੱਚ ਫੋਰ-ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ਵਿੱਚ ਲੋਡਿੰਗ ਵਹੀਕਲਜ਼, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਂਟਾ 407, ਹੈਵੀ ਟਰੱਕਾਂ ਆਦਿ ਦੇ ਦਾਖ਼ਲ ਹੋਣ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੋਵੇਗਾ।
ਇਸ ਤੋਂ ਇਲਾਵਾ ਦਿਨ ਦੇ ਬਾਕੀ ਸਮੇਂ ਇਨਾਂ ਵਾਹਨਾਂ ਦੇ ਦਾਖ਼ਲ ਹੋਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
ਉਪਰੋਕਤ ਹੁਕਮ 18 ਮਾਰਚ 2022 ਤੱਕ ਲਾਗੂ ਰਹਿਣਗੇ।