ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਲਿਫ਼ਾਫੇ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋਂ ’ਤੇ ਪਾਬੰਦੀ

KUMAR SAURABH RAJ
ਅਕਾਲ ਅਕੈਡਮੀ ਮਨਾਲ ਵਿਖੇ ਟੀਚਿੰਗ ਸਟਾਫ਼ ਲਈ ਇੰਟਰਵਿਊ ਅੱਜ

ਹੈਵੀ ਲੋਡਿੰਗ ਵਾਹਨ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੀ ਹੋ ਸਕਦੇ ਹਨ ਬਾਜ਼ਾਰ ਅੰਦਰ ਦਾਖ਼ਲ

ਬਰਨਾਲਾ, 21 ਮਾਰਚ 2022

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਲਾਸਟਿਕ ਕੈਰੀ ਬੈਗਜ਼ (ਮੈਨੂੰਫੈਕਚਰਜ਼, ਯੂਜ਼ਿਜ਼, ਡਿਸਪੋਜ਼ਲ) ਕੰਟਰੋਲ ਐਕਟ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।

ਹੋਰ ਪੜ੍ਹੋ :-ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ: ਬਰਨਾਲਾ ਦੇ ਖਿਡਾਰੀ ਦੀ ਝੋਲੀ ਕਾਂਸੀ ਦਾ ਤਗ਼ਮਾ

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਨੇ ਕਿਹਾ ਕਿ ਦੁਕਾਨਦਾਰਾਂ ਵੱਲੋਂ ਦੁਕਾਨਾਂ ਦਾ ਸਾਮਾਨ ਬਾਹਰ ਰੱਖਿਆ ਜਾਂਦਾ ਹੈ ਅਤੇ ਉਸ ਉਪਰੰਤ ਗੱਡੀਆਂ ਦੀ ਪਾਰਕਿੰਗ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਟਰੈਕਟਰ-ਟਰਾਲੀਆਂ, ਟੈਂਪੂਆਂ, ਟਾਟਾ 407, ਹੈਵੀ ਟਰੱਕਾਂ ਆਦਿ ਰਾਹੀਂ ਸਾਮਾਨ ਦੀ ਢੋਆ-ਢੁਆਈ ਵੀ ਕੀਤੀ ਜਾਂਦੀ ਹੈ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਟਰੈਫ਼ਿਕ ਜਾਮ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ਵਿੱਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖ਼ਲ ਨਾ ਕੀਤਾ ਜਾਵੇ ਅਤੇ ਬਾਜ਼ਾਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ਵਿੱਚ ਕੀਤੀ ਜਾਵੇ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ਵਿੱਚ ਫੋਰ-ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ਵਿੱਚ ਲੋਡਿੰਗ ਵਹੀਕਲਜ਼, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਂਟਾ 407, ਹੈਵੀ ਟਰੱਕਾਂ ਆਦਿ ਦੇ ਦਾਖ਼ਲ ਹੋਣ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਦਿਨ ਦੇ ਬਾਕੀ ਸਮੇਂ ਇਨ੍ਹਾਂ ਵਾਹਨਾਂ ਦੇ ਦਾਖ਼ਲ ਹੋਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।

ਉਪਰੋਕਤ ਹੁਕਮ 18 ਮਈ, 2022 ਤੱਕ ਲਾਗੂ ਰਹਿਣਗੇ।

Spread the love