ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ

modi (2)
ਕਾਸ਼ੀ ਤਮਿਲ ਸੰਗਮ 2.0 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ

ਚੰਡੀਗੜ੍ਹ,  01 NOV 2023 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ, “ਸਾਡਾ ਮੱਧ ਪ੍ਰਦੇਸ਼ ਪ੍ਰਤੀ ਦਿਨ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਅੰਮ੍ਰਿਤ ਕਾਲ ਵਿੱਚ ਦੇਸ਼ ਦੇ ਸੰਕਲਪਾਂ ਨੂੰ ਸਾਕਾਰ ਕਰਨ ਵਿੱਚ ਵੀ ਮਹੱਤਵਪੂਰਨ ਯੋਗਦਾਨ ਦੇ ਰਿਹਾ ਹੈ। ਮੇਰੀ ਕਾਮਨਾ ਹੈ ਕਿ ਇਹ ਰਾਜ ਪ੍ਰਗਤੀ ਦੇ ਮਾਰਗ ‘ਤੇ ਇਸੇ ਤਰ੍ਹਾਂ ਨਿਰੰਤਰ ਅੱਗੇ ਵਧਦੇ ਰਹੇ”

ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ:

“ਮੱਧ ਪ੍ਰਦੇਸ਼ ਦੇ ਆਪਣੇ ਸਾਰੇ ਪਰਿਵਾਰਜਨਾਂ ਨੂੰ ਰਾਜ ਦੇ ਸਥਾਪਨਾ ਦਿਵਸ ’ਤੇ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ। ਵਿਕਾਸ ਦੀਆਂ ਨਿਤ-ਨਵੀਆਂ ਉਚਾਈਆਂ ਨੂੰ ਛੂਹ ਰਿਹਾ ਸਾਡਾ ਮੱਧ ਪ੍ਰਦੇਸ਼ ਅੰਮ੍ਰਿਤਕਾਲ ਵਿੱਚ ਦੇਸ਼ ਦੇ ਸੰਕਲਪਾਂ ਨੂੰ ਸਾਕਾਰ ਕਰਨ ਵਿੱਚ ਅਹਿਮ ਯੋਗਦਾਨ ਦੇ ਰਿਹਾ ਹੈ। ਮੇਰੀ ਕਾਮਨਾ ਹੈ ਕਿ ਇਹ ਰਾਜ ਪ੍ਰਗਤੀ ਦੇ ਪਥ ‘ਤੇ ਇਸੇ ਤਰ੍ਹਾਂ ਹੀ ਨਿਰੰਤਰ ਅੱਗੇ ਵਧਦੇ ਰਹੇ।”