Chandigarh, 01 DEC 2023
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ :
“ਨਾਗਾਲੈਂਡ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ। ਰਾਜ ਦੇ ਆਕਰਸ਼ਕ ਇਤਿਹਾਸ, ਰੰਗੀਨ ਤਿਉਹਾਰਾਂ ਅਤੇ ਗਰਮਜੋਸ਼ੀ ਨਾਲ ਭਰੇ ਲੋਕਾਂ ਦੀ ਬਹੁਤ ਪ੍ਰਸ਼ੰਸਾ ਕੀਤੀ ਜਾਂਦੀ ਹੈ। ਇਹ ਦਿਵਸ ਵਿਕਾਸ ਅਤੇ ਸਫ਼ਲਤਾ ਦੀ ਦਿਸ਼ਾ ਵਿੱਚ ਨਾਗਾਲੈਂਡ ਦੀ ਯਾਤਰਾ ਨੂੰ ਮਜ਼ਬੂਤੀ ਪ੍ਰਦਾਨ ਕਰੇ।”