ਕਮਿਸ਼ਨਰੇਟ ਪੁਲਿਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਭਗੌੜੇ ਹਿੰਦੂ ਸੰਗਠਨ ਦੇ ਆਗੂ ਅਨਿਲ ਅਰੋੜਾ ਨੂੰ ਪਨਾਹ ਦੇਣ ਦੇ ਦੋਸ਼ ‘ਚ ਇੱਕ ਗ੍ਰਿਫਤਾਰ

GURPREET SINGH BHULAR
ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ, ਕਮਿਸ਼ਨਰੇਟ ਪੁਲਿਸ ਵੱਲੋਂ ਲਾਡੋਵਾਲ ਬੇਟ ਏਰੀਆ 'ਚ 80 ਹਜ਼ਾਰ ਲੀਟਰ ਲਾਹਣ ਕੀਤੀ ਬ੍ਰਾਮਦ
ਦੋਸ਼ੀ ਉਮੇਸ਼ ਗਾਂਧੀ ਵੱਲੋਂ ਅਰੋੜਾ ਨੂੰ ਦਿੱਤੀ ਗਈ ਇੱਕ ਲੱਖ ਰੁਪਏ ਦੀ ਰਾਸ਼ੀ
ਗਾਂਧੀ ਦੇ ਖੁਲਾਸੇ ‘ਤੇ ਪੁਲਿਸ ਟੀਮ ਵੱਲੋਂ ਊਨਾ ਵਿਖੇ ਰਿਸ਼ਤੇਦਾਰ ਦੇ ਘਰ ਛੁਪਾਏ 10 ਲੱਖ ਰੁਪਏ ਵੀ ਕੀਤੇ ਬਰਾਮਦ

ਲੁਧਿਆਣਾ, 08 ਨਵੰਬਰ 2021

ਕਮਿਸ਼ਨਰੇਟ ਪੁਲਿਸ ਵੱਲੋਂ ਅੱਜ ਨਿਊ ਗੁਰੂ ਨਾਨਕ ਨਗਰ, ਮੁੰਡੀਆਂ ਕਲਾਂ ਦੇ ਉਮੇਸ਼ ਕੁਮਾਰ ਗਾਂਧੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਭਗੌੜੇ ਹਿੰਦੂ ਸੰਗਠਨ ਦੇ ਆਗੂ ਅਨਿਲ ਅਰੋੜਾ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

ਹੋਰ ਪੜ੍ਹੋ :-ਲੋਕਾਂ ਨੂੰ ਏਡਜ਼ ਬਿਮਾਰੀ ਵਿਰੁੱਧ  ਜਾਗਰੂਕ ਕਰਨ ਲਈ ਵੈਨ ਰਵਾਨ2021

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਾਂਧੀ ਨੇ ਅਰੋੜਾ ਨੂੰ ਇੱਕ ਲੱਖ ਰੁਪਏ ਆਪਣੇ ਬੈਂਕ ਖਾਤੇ ਵਿੱਚੋਂ ਕਢਵਾ ਕੇ ਦਿੱਤੇ ਸਨ ਉਦੋਂ ਉਕਤ ਮਾਮਲੇ ਵਿੱਚ ਪਹਿਲਾਂ ਵੀ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗਾਂਧੀ ਦੇ ਖੁਲਾਸੇ ‘ਤੇ ਪੁਲਿਸ ਟੀਮ ਨੇ ਊਨਾ (ਹਿਮਾਚਲ ਪ੍ਰਦੇਸ਼) ਵਿਖੇ ਰਿਸ਼ਤੇਦਾਰ ਦੇ ਘਰ ਛੁਪਾਏ ਕਾਲੇ ਰੰਗ ਦੇ ਬੈਗ ਵਿੱਚੋਂ 10 ਲੱਖ ਰੁਪਏ ਵੀ ਬਰਾਮਦ ਕੀਤੇ ਹਨ।

ਸ੍ਰੀ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਮੁੱਖ ਦੋਸ਼ੀ ਅਨਿਲ ਅਰੋੜਾ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਸ ਵਾਸਤੇ ਕਮਿਸ਼ਨਰੇਟ ਪੁਲਸ ਦੀਆਂ ਕਈ ਟੀਮਾਂ ਉਸ ਦੇ ਪਿੱਛੇ ਲੱਗੀਆਂ ਹੋਈਆਂ ਹਨ।

Spread the love