ਚੋਣਾਂ ਦੌਰਾਨ ਸਿਆਸੀ ਪੈਂਫਲੇਟਾਂ ਅਤੇ ਪੋਸਟਰਾਂ ਦੀ ਪ੍ਰਕਾਸ਼ਨਾ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਚੋਣਾਂ ਦੌਰਾਨ ਸਿਆਸੀ ਪੈਂਫਲੇਟਾਂ ਅਤੇ ਪੋਸਟਰਾਂ ਦੀ ਪ੍ਰਕਾਸ਼ਨਾ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਚੋਣਾਂ ਦੌਰਾਨ ਸਿਆਸੀ ਪੈਂਫਲੇਟਾਂ ਅਤੇ ਪੋਸਟਰਾਂ ਦੀ ਪ੍ਰਕਾਸ਼ਨਾ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਰਿਟਰਨਿੰਗ ਅਫਸਰ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ ਦੇ ਪ੍ਰਕਾਸ਼ਕਾਂ ਤੇ ਪਿ੍ਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ

ਬਰਨਾਲਾ, 7 ਜਨਵਰੀ 2022

ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਆਗਾਮੀ ਵਿਧਾਨ ਸਭਾ ਚੋਣ ਸਬੰਧੀ ਤਿਆਰੀਆਂ ਜਾਰੀ ਹਨ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋ ਵੋਟਰ ਜਾਗਰੂਕਤਾ ਲਈ ਹਸਤਾਖਰ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਇਸੇ ਸਬੰਧ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ 103 ਬਰਨਾਲਾ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਵੱਲੋਂ ਚੋਣਾਂ ਨਾਲ ਸਬੰਧਤ ਸਮੱਗਰੀ ਦੀ ਪਿ੍ਰੰਟਿੰਗ ਆਦਿ ਬਾਰੇ ਪ੍ਰਕਾਸ਼ਕਾਂ ਅਤੇ ਪਿ੍ਰੰਟਿੰਗ ਪ੍ਰੈੱਸ ਮਾਲਕਾਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਲਈ ਪ੍ਰਚਾਰ ਸਮੱਗਰੀ ਦੀ ਪ੍ਰਕਾਸ਼ਨਾ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਉਨਾਂ ਦੱਸਿਆ ਕਿ ਲੋਕ ਨੁਮਾਇੰਦਗੀ ਐਕਟ 1951 ਦੀ ਧਾਰਾ 127 ਏ ਤਹਿਤ ਕੋਈ ਵੀ ਵਿਅਕਤੀ ਚੋਣਾਂ ਨਾਲ ਸਬੰਧਤ ਪੈਂਫਲੇਟ ਜਾਂ ਪੋਸਟਰ ਤਦ ਤੱਕ ਪ੍ਰਕਾਸ਼ਿਤ ਨਹੀਂ ਕਰੇਗਾ ਜਦ ਤੱਕ ਉਸ ’ਤੇ ਪਿ੍ਰੰਟਰ ਅਤੇ ਪਬਲਿਸ਼ਰ ਦਾ ਨਾਮ ਅਤੇ ਪਤਾ ਦਰਜ ਨਾ ਹੋਵੇ। ਇਸੇ ਤਰਾਂ ਪ੍ਰਕਾਸ਼ਕ ਵਲੋਂ ਇਕ ਨਿਰਧਾਰਤ ਫਾਰਮ ਵਿੱਚ ਘੋਸ਼ਣਾ ਪੱਤਰ ਲਿਆ ਜਾਵੇਗਾ ਜੋ ਕਿ ਦੋ ਪਰਤਾਂ ਵਿੱਚ ਪਿ੍ਰੰਟਰ ਨੂੰ ਹਸਤਾਖਰ ਕਰਕੇ ਦੇਵੇਗਾ, ਜਿਸ ’ਤੇ ਦੋ ਗਵਾਹਾਂ ਦੇ ਹਸਤਾਖਰ ਵੀ ਹੋਣ। ਪ੍ਰਕਾਸ਼ਨਾ ਤੋਂ ਤੁਰੰਤ ਬਾਅਦ ਪਿ੍ਰੰਟਰ ਛਾਪੀ ਗਈ ਸਮੱਗਰੀ ਅਤੇ ਪ੍ਰਕਾਸ਼ਕ ਦੇ ਘੋਸ਼ਣਾ ਪੱਤਰ ਨੂੰ ਜ਼ਿਲਾ ਮੈਜਿਸਟਰੇਟ ਦੇ ਦਫਤਰ ਵਿੱਚ ਜਮਾਂ ਕਰਵਾਏਗਾ।

ਉਨਾਂ ਕਿਹਾ ਕਿ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਪਿ੍ਰੰਟ ਮੀਡੀਆ ਜਾਂ ਹੋਰ ਕਿਸੇ ਤਰੀਕੇ ਨਾਲ ਕੀਤੀ ਗਈ ਇਸ਼ਤਿਹਾਰਬਾਜ਼ੀ ਦਾ ਖਰਚਾ ਲੋਕ ਨੁਮਾਇੰਦਗੀ ਐਕਟ 1951 ਦੀ ਧਾਰਾ 77(1) ਤਹਿਤ ਸਬੰਧਤ ਉਮੀਦਵਾਰ ਦੇ ਚੋਣ ਖਰਚ ਵਿੱਚ ਜੋੜ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਉਮੀਦਵਾਰ ਦੀ ਪ੍ਰਵਾਨਗੀ ਨਾਲ ਇਸ਼ਤਿਹਾਰ ਛਪੇਗਾ ਤਾਂ ਉਸ ਦਾ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿੱਚ ਜੋੜ ਦਿੱਤਾ ਜਾਵੇਗਾ, ਪਰ ਜੇਕਰ ਉਮੀਦਵਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਇਸ਼ਤਿਹਾਰਬਾਜ਼ੀ ਕਰੇਗਾ ਤਾਂ ਧਾਰਾ 171 ਐੱਚ ਤਹਿਤ ਪ੍ਰਕਾਸ਼ਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਉਨਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਇਸ਼ਤਿਹਾਰਬਾਜ਼ੀ ਦੀ ਪ੍ਰਕਾਸ਼ਨਾ ਤੋਂ ਪਹਿਲਾਂ ਸਬੰਧਤ ਉਮੀਦਵਾਰ ਦੀ ਲਿਖਤੀ ਪ੍ਰਵਾਨਗੀ ਲੈਣੀ ਯਕੀਨੀ ਬਣਾ ਲੈਣ।

Spread the love