ਰਾਜਸੀ ਪਾਰਟੀਆਂ ਚੋਣ ਪ੍ਰਕ੍ਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ-ਜਿਲ੍ਹਾ ਚੋਣ ਅਧਿਕਾਰੀ ਵੱਲੋਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ

ਰਾਜਸੀ ਪਾਰਟੀਆਂ ਚੋਣ ਪ੍ਰਕ੍ਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ-ਜਿਲ੍ਹਾ ਚੋਣ ਅਧਿਕਾਰੀ ਵੱਲੋਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ
ਰਾਜਸੀ ਪਾਰਟੀਆਂ ਚੋਣ ਪ੍ਰਕ੍ਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ-ਜਿਲ੍ਹਾ ਚੋਣ ਅਧਿਕਾਰੀ ਵੱਲੋਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ

ਅੰਮ੍ਰਿਤਸਰ, 24 ਦਸੰਬਰ 2021

ਜਿਲ੍ਹਾ ਚੋਣ ਅਧਿਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਆਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ।

ਹੋਰ ਪੜ੍ਹੋ :-ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਸਮਾਨ ਭੇਂਟ ਕਰਕੇ ਨਵੇਂ ਵਰ੍ਹੇ ਨੂੰ ਖੁਸ਼ਆਮਦੀਦ ਕਿਹਾ

ਅੱਜ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ ਵਿਚ ਉਨਾਂ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਜਿਲ੍ਹਾ ਚੋਣ ਦਫਤਰ ਨਾਲ ਲਗਾਤਾਰ ਰਾਬਤਾ ਰੱਖਣਾ ਰਾਜਸੀ ਪਾਰਟੀਆਂ ਲਈ ਬੇਹੱਦ ਜਰੂਰੀ ਹੈ ਤਾਂ ਕਿ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਹੁੰਦੀ ਰਹੇ। ਉਨਾਂ ਕਿਹਾ ਕਿ ਇਸ ਲਈ ਅਜਿਹੇ ਆਦਮੀ ਆਪਣੇ ਦਫਤਰਾਂ ਵਿਚ ਲਗਾਉਜੋ ਕਿ ਲਿਖਣ-ਪੜ੍ਹਨ ਦੀ ਮੁਹਾਰਤ ਰੱਖਦੇ ਹੋਣ ਤੇ ਕਮਿਸ਼ਨ ਤੋਂ ਆਈ ਹਰ ਹਦਾਇਤ ਤੋਂ ਚੋਣ ਲੜ ਰਹੇ ਵਿਅਕਤੀਆਂ ਨੂੰ ਜਾਣੂੰ ਕਰਵਾ ਸਕਣ ਤੇ ਕਮਿਸ਼ਨ ਵੱਲੋਂ ਮੰਗੀ ਹਰ ਤਰਾਂ ਦੀ ਸੂਚਨਾ ਤਰੁੰਤ ਭੇਜ ਸਕਣ।

ਉਨਾਂ ਕਿਹਾ ਕਿ ਚੋਣ ਕਮਿਸ਼ਨ ਦੇ ਕੰਮ ਵਿਚ ਦੇਰੀ ਨਹੀਂ ਚੱਲਦੀ ਤੇ ਨਾ ਹੀ ਕਿਸੇ ਤਰਾਂ ਦਾ ਝੂਠ ਜਾਂ ਲੁੱਕਾ-ਛਿਪਾ ਦੀ ਕੋਈ ਗੁੰਜਾਇਸ਼ ਹੁੰਦੀ ਹੈਸੋ ਇਸ ਕੰਮ ਲਈ ਢੁੱਕਵੇਂ ਆਦਮੀ ਆਪਣੇ ਦਫਤਰਾਂ ਵਿਚ ਤਾਇਨਾਨ ਕਰੋ। ਉਨਾਂ ਚੋਣ ਅਮਲੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਪਾਰਟੀਆਂ ਦੇ ਜਿਲ੍ਹਾ ਮੁਖੀਆਂ ਨਾਲ ਗੱਲਬਾਤ ਕਰਕੇ ਉਨਾਂ ਕੋਲੋਂ ਸਬੰਧਤ ਵਿਅਕਤੀ ਦਾ ਨਾਮਅਹੁਦਾਫੋਨ ਨੰਬਰਈਮੇਲ ਅਤੇ ਡਾਕ ਦਾ ਪਤਾ ਤੱਕ ਲੈਣ ਤਾਂ ਜੋ ਜਿਲ੍ਹਾ ਚੋਣ ਦਫਤਰ ਦਾ ਰਾਬਤਾ ਹਰੇਕ ਪਾਰਟੀ ਨਾਲ ਸਿੱਧਾ ਬਣਿਆ ਰਹੇ।

ਸ. ਖਹਿਰਾ ਨੇ ਕਿਹਾ ਕਿ ਇਸ ਦੇ ਨਾਲ-ਨਾਲ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀ ਚੋਣ ਰੈਲੀਆਂ ਲਈ ਖੁੱਲੇ ਸਥਾਨਾਂ ਦੀ ਨਿਸ਼ਾਨਦੇਹੀ ਵੀ ਕਰ ਲਵੋ ਤਾਂ ਜੋ ਜੇਕਰ ਕਰੋਨਾ ਸਬੰਧੀ ਕੋਈ ਹਦਾਇਤ ਆਉਂਦੀ ਹੈ ਤਾਂ ਉਸ ਅਨੁਸਾਰ ਇਕੱਠ ਕਰਨ ਵਿਚ ਤਹਾਨੂੰ ਸੌਖ ਰਹੇ। ਉਨਾਂ ਕਿਹਾ ਕਿ ਜਨਤਕ ਸਥਾਨਾਂ ਉਤੇ ਬਿਨਾਂ ਆਗਿਆ ਤੋਂ ਪੋਸਟਰ ਆਦਿ ਲਗਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨਾਂ ਭਰੋਸਾ ਦਿੱਤਾ ਕਿ ਜਿਲ੍ਹਾ ਚੋਣ ਦਫਤਰ ਹਰ ਤਰਾਂ ਤੁਹਾਡੇ ਨਾਲ ਅਤੇ ਤੁਹਾਡੀ ਸਹਾਇਤਾ ਲਈ ਹਾਜ਼ਰ ਰਹੇਗਾਪਰ ਤੁਹਾਡਾ ਕੰਮ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਣਾ ਚਾਹੀਦਾ ਹੈ। ਇਸ ਮੌਕੇ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀਮਤੀ ਰੂਹੀ ਦੁੱਗਸਿਵਲ ਸਰਜਨ ਸ੍ਰੀ ਚਰਨਜੀਤ ਸਿੰਘ ਚੋਣ ਤਹਿਸੀਲਦਾਰ ਸ੍ਰੀ ਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜਰ ਸਨ।