ਸਾਰੇ 902 ਪੋਲਿੰਗ ਬੂਥਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਭਕਾਸਟਿੰਗ ਰਾਹੀਂ ਰਹੇਗੀ ਪੈਨੀ ਨਜ਼ਰ- ਜ਼ਿਲ੍ਹਾ ਚੋਣ ਅਫਸਰ

GIRISH DAYALAN
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਬੋਰਡ ਤਹਿਤ ਸਰਕਲ ਜ਼ੀਰਾ ਨਾਲ 4032 ਲਾਭਪਾਤਰੀਆਂ ਦੇ ਖਾਤਿਆਂ ਵਿਚ 4,51,74,585.00 ਰਕਮ ਦੀ ਪ੍ਰਵਾਨਗੀ: ਡਿਪਟੀ ਕਮਿਸ਼ਨਰ
ਸੰਵੇਦਨਸ਼ੀਲ ਬੂਥਾਂ ਤੇ ਤੈਨਾਤ ਰਹਿਣਗੇ ਮਾਈਕਰੋ ਆਬਜ਼ਰਵਰ

ਫਿਰੋਜ਼ਪੁਰ 18 ਫਰਵਵਰੀ  2022

20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਰੇ 902 ਪੋਲਿੰਗ ਬੂਥਾਂ ਤੇ ਪੈਨੀ ਨਜ਼ਰ ਰਹੇਗੀ। ਪੋਲਿੰਗ ਬੂਥਾਂ ਦੀ ਜਿੱਥੇ ਵੈੱਭਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ, ਉਥੇ ਸੰਵੇਦਨਸ਼ੀਲ ਬੂਥਾਂ ਤੇ ਮਾਈਕਰੋ ਆਬਜ਼ਰਵਰ ਤਿੱਖੀ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਲਈ ਚਾਰੇ ਵਿਧਾਨਸਭਾ ਹਲਕਿਆਂ ਵਿਚ ਸਬੰਧਿਤ ਆਰ.ਓਜ਼ ਦੀ ਨਿਗਰਾਨੀ ਹੇਠ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਚ ਸਾਰੇ 902 ਪੋਲਿੰਗ ਬੂਥਾਂ ਤੇ ਵੈੱਭਕਾਸਟਿੰਗ ਰਾਹੀਂ ਪੈਨੀ ਨਜ਼ਰ ਰੱਖੀ ਜਾਵੇਗੀ। ਸਾਰੇ ਪੋਲਿੰਗ ਬੂਥਾਂ ਤੇ ਨਜਰ ਰੱਖਣ ਲਈ ਵੈਂਭਕਾਸਟਿੰਗ ਰਾਹੀਂ ਕੰਟਰੋਲ ਰੂਮ ਵਿਖੇ ਨਿਗਰਾਨੀ ਕੀਤੀ ਜਾਵੇਗੀ ਅਤੇ ਹਰ ਇੱਕ ਗਤੀਵਿਧੀ ਤੇ ਨਿੱਘਾ ਰਹੇਗੀ।

ਹੋਰ ਪੜ੍ਹੋ :-ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵਿਦਿਆਰਥੀਆਂ ਲਈ ਮੁੱਢਲੀ ਸਹਾਇਤਾ ਟ੍ਰੇਨਿੰਗ ਦੇ 86ਵੇ ਬੈਚ ਦਾ ਸਮਾਪਨ

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੈੱਭਕਾਸਟਿੰਗ ਤੋਂ ਇਲਾਵਾ ਸੰਵੇਦਨਸ਼ੀਲ ਬੂਥਾਂ ਤੇ ਮਾਈਕਰੋ ਆਬਜ਼ਰਵਰ ਤੈਨਾਤ ਕੀਤੇ ਜਾਣਗੇ, ਇਨ੍ਹਾਂ ਮਾਈਕਰੋ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਵੀਡੀਓਗ੍ਰਾਫੀ ਕੀਤੀ ਜਾਵੇਗੀ ਜੋ ਕਿ ਵੋਟ ਪੈਣ ਵਾਲੀ ਜਗ੍ਹਾਂ ਤੋਂ 200 ਮੀਟਰ ਦੂਰ ਤੇ ਕੀਤੀ ਜਾਵੇਗੀ ਅਤੇ ਪੋਲਿੰਗ ਬੂਥਾਂ ਦੇ ਬਾਹਰ ਪੈਰਾ ਮਿਲਟਰੀ ਫੋਰਸ ਦੇ ਜਵਾਨ ਮੁਸਤੈਦੀ ਨਾਲ ਤੈਨਾਤ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਚਾਰੇ ਵਿਧਾਨਸਭਾ ਹਲਕਿਆਂ ਵਿਚ ਬਿਲਕੁਲ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਕਰਵਾਈਆਂ ਜਾਣਗੀਆਂ। ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾਂ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖਤੀ ਨਾਲ ਕਾਰਵਾਈ ਵੀ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 20 ਫਰਵਰੀ ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਵੋਟਾਂ ਪੈਣਗੀਆਂ।ਵੋਟਾਂ ਦੀ ਪ੍ਰਕਿਰੀਆ ਨੂੰ ਮੁਕੰਮਲ ਢੰਗ ਨਾਲ ਨੇਪਰੇ ਚਾੜਨ ਲਈ ਹਰ ਪੋਲਿੰਗ ਬੂਥ ਤੇ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨ੍ਹਾਂ ਕਿਸੇ ਡਰ ਦੇ ਆਪਣੀ ਮਰਜੀ ਅਨੁਸਾਰ ਵੋਟ ਦਾ ਇਸਤੇਮਾਲ ਕਰਨ।

Spread the love