ਫਾਜ਼ਿਲਕਾ, 7 ਫਰਵਰੀ 2022
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜਿ਼ਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਵਾਲੇ ਦਿਨ ਤੇ ਚੋਣਾਂ ਤੋਂ ਇਕ ਦਿਨ ਪਹਿਲਾਂ ਭਾਵ 19 ਅਤੇ 20 ਫਰਵਰੀ 2022 ਨੂੰ ਬਿਨ੍ਹਾਂ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਪ੍ਰਿੰਟ ਮੀਡੀਆ ਵਿਚ ਕੋਈ ਵੀ ਸਿਆਸੀ ਇਸਤਿਹਾਰ ਨਹੀਂ ਦਿੱਤਾ ਜਾ ਸਕਦਾ ਹੈ।
ਹੋਰ ਪੜ੍ਹੋ:-ਲੁੱਟਾਂ-ਖੋਹਾਂ ਕਰਨ ਵਾਲੇ ਦੋ ਕਾਬੂ, ਮੋਬਾਇਲ ਫੋਨ,ਲੇਡੀ ਪਰਸ ਤੇ ਚਾਂਦੀ ਦੇ ਗਹਿਣੇ ਬਰਾਮਦ
ਉਨ੍ਹਾਂ ਨੇ ਇਸ ਸਬੰਧੀ ਸਮੂਹ ਪਾਰਟੀਆਂ, ਉਮੀਦਵਾਰਾਂ, ਸਿਆਸਤ ਨਾਲ ਜ਼ੁੜੇ ਲੋਕਾਂ ਅਤੇ ਮੀਡੀਆ ਅਦਾਰਿਆ ਨੂੰ ਸੁਚਿਤ ਕਰਦਿਆਂ ਕਿਹਾ ਹੈ ਕਿ 19 ਅਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਸਿਆਸੀ ਇਸਤਿਹਾਰ ਦੀ ਸਟੇਟ ਜਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਹੋਣੀ ਲਾਜਮੀ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਲੈਕਟੋ੍ਰਨਿੰਕ ਮੀਡੀਆ ਲਈ ਪੂਰਵ ਪ੍ਰਵਾਨਗੀ ਹੁਣ ਵੀ ਲਾਜਮੀ ਹੈ ਜਦ ਕਿ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਸਿਆਸੀ ਇਸਤਿਹਾਰਾਂ ਲਈ ਇਹ ਨਿਯਮ 19 ਅਤੇ 20 ਫਰਵਰੀ ਨੂੰ ਲਾਗੂ ਰਹੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਨੂੰ 19 ਤੇ 20 ਫਰਵਰੀ ਨੂੰ ਪ੍ਰਿੰਟ ਮੀਡੀਆ ਵਿੱਚ ਸਿਆਸੀ ਇਸ਼ਤਿਹਾਰ ਛਪਵਾਉਣ ਲਈ ਜ਼ਿਲ੍ਹਾ ਪੱਧਰੀ ਜਾਂ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।ਉਨ੍ਹਾਂ ਦੱਸਿਆ ਕਿ ਪ੍ਰਵਾਨਗੀ ਲਈ ਨਿਰਧਾਰਤ ਪ੍ਰੋਫਾਰਮੇ ਵਿਚ ਅਰਜੀ ਪ੍ਰਕਾਸ਼ਨਾ ਦੀ ਮਿਤੀ ਤੋਂ ਘੱਟੋ ਘੱਟ ਦੋ ਦਿਨ ਪਹਿਲਾਂ ਦਿੱਤੀ ਜਾ ਸਕਦੀ ਹੈ। ਫਾਜਿ਼ਲਕਾ ਜਿ਼ਲ੍ਹੇ ਦੇ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦਾ ਮੀਡੀਆ ਸੈੱਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਾਜਿ਼ਲਕਾ ਵਿਖੇ ਕਮਰਾ ਨੰਬਰ 507, ਚੌਥੀ ਮੰਜ਼ਿਲ ‘ਤੇ ਸਥਾਪਿਤ ਸਥਾਪਿਤ ਕੀਤਾ ਗਿਆ ਹੈ।ਉਹਨਾਂ ਪ੍ਰਿੰਟ ਮੀਡੀਆ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ 19 ਤੇ 20 ਫਰਵਰੀ ਨੂੰ ਕੋਈ ਵੀ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸਬੰਧਤ ਵਿਅਕਤੀ ਤੋਂ ਸਟੇਟ ਜਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਜਾਰੀ ਸਰਟੀਫ਼ਿਕੇਟ ਦੀ ਕਾਪੀ ਜ਼ਰੂਰ ਲੈਣ।