ਜਰਨਲ ਆਬਜ਼ਰਵਰ ਤੇ ਜ਼ਿਲ੍ਹਾ ਚੋਣ ਅਫ਼ਸਰ ਨੇ ਪ੍ਰਬੰਧਾਂ ਦਾ ਨਿਰੀਖਣ ਕੀਤਾ
ਰੂਪਨਗਰ, 19 ਫਰਵਰੀ 2022
ਵਿਧਾਨ ਸਭਾ ਚੋਣਾਂ-2022 ਲਈ ਪੰਜਾਬ ਸੂਬੇ ਵਿਚ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਲਈ ਰੂਪਨਗਰ ਜਿਲ੍ਹੇ ਦੇ ਪੋਲਿੰਗ ਪਾਰਟੀਆਂ ਨੂੰ ਅੱਜ ਈਵੀਐਮ ਮਸ਼ੀਨਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਲਈ ਡਿਸਪੈਚ ਕੇਂਦਰ ਵਿਖੇ ਪੋਲਿੰਗ ਸਟਾਫ਼ ਲਈ ਕੀਤੇ ਗਏ ਪੁੱਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਉੱਤੇ ਜਰਨਲ ਆਬਜ਼ਰਵਰ ਸ਼੍ਰੀ ਪੰਧਾਰੀ ਯਾਦਵ ਤੇ ਜ਼ਿਲ੍ਹਾ ਚੋਣ ਅਫ਼ਸਰ ਸੋਨਾਲੀ ਗਿਰਿ ਨੇ ਸਰਕਾਰੀ ਕਾਲਜ ਰੂਪਨਗਰ, ਸਰਕਾਰੀ ਸਕੂਲ ਲੜਕੀਆਂ ਸ੍ਰੀ ਅਨੰਦਪੁਰ ਸਾਹਿਬ ਤੇ ਪਿੰਡ ਬੇਲ ਵਿਖੇ ਬਣਾਏ ਗਏ ਡਿਸਪੈਚ ਕੇਂਦਰ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਦੀ ਸਹੂਲੀਅਤ ਲਈ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਚੋਣਾਂ ਨੂੰ ਜਿਲ੍ਹੇ ਵਿਚ ਇਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ ਜੋ ਸਾਡੇ ਲਈ ਇਕ ਅਹਿਮ ਦਿਨ ਹੈ ਜਿਸ ਰਾਹੀਂ ਅਸੀਂ ਆਪਣੀ ਵੋਟ ਦੀ ਵਰਤੋਂ ਕਰਕੇ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਂਦੇ ਹਾਂ।
ਉਨ੍ਹਾਂ ਮੌਕੇ ਉੱਤੇ ਰਿਟਰਨਿੰਗ ਅਫ਼ਸਰ ਨੂੰ ਹਿਦਾਇਤਾਂ ਜਾਰੀ ਕਰਦਿਆਂ ਕਿਹਾ ਭਾਰਤ ਚੋਣ ਕਮਿਸ਼ਨ ਦੇ ਅਨੁਸਾਰ ਇਲੈਕਟ੍ਰੋਨਿਕ ਮਸ਼ੀਨਾਂ ਨੂੰ ਲਿਜਾਉਣ ਸਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੇ ਜਾਵੇ। ਅਤੇ ਇਸ ਦੌਰਾਨ ਕਿਸੇ ਵੀ ਪੋਲਿੰਗ ਸਟਾਫ਼ ਵਲੋਂ ਕੋਈ ਅਣਗਹਿਲੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੋਲਿੰਗ ਸਟਾਫ਼ ਵਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਈ ਵੀ ਐੱਮ ਮਸ਼ੀਨਾਂ ਦੇ ਨਾਲ ਸਾਰੀ ਚੋਣ ਸਮੱਗਰੀ ਜਿਸ ਵਿਚ ਸਟੇਸ਼ਨਰੀ, ਸੀਲਾਂ, ਕੋਵਿਡ ਕਿੱਟ ਅਤੇ ਹੋਰ ਜਰੂਰੀ ਵਸਤੂਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਰੂਪਨਗਰ ਜਿਲ੍ਹੇ ਵਿੱਚ ਕੁੱਲ 694 ਪੋਲਿੰਗ ਸਟੇਸਨਾਂ ਬਣਾਏ ਗਏ ਹਨ ਜਿਸ
ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਜਰੂਰ ਕਰਨ ਜਿਸ ਤਹਿਤ ਵੋਟਰ ਮਾਸਕ ਲਗਾ ਕੇ ਅਤੇ ਦਸਤਾਨਾ ਪਾ ਕੇ ਹੀ ਵੋਟ ਕਰਨ।