29 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ ਤੇ ਲੱਗਣਗੇ ਵੋਟਾਂ ਬਣਾਉਣ ਦੇ ਕੈਂਪ 

GURPREET SINGH KHAIRA
ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ ਦੇ ਸਕਣਗੇ 

ਅੰਮ੍ਰਿਤਸਰ 28 ਨਵੰਬਰ 2021

ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸਨਰ ਸ੍ਰ. ਗੁਰਪ੍ਰੀਤ ਸਿੰਘ ਖਹਿਰਾ ਨੇ ਨਵੇਂ ਵੋਟਰਾਂ ਦੇ ਦਾਅਵੇ ਅਤੇ ਇਤਰਾਜ਼ ਲੈਣ ਲਈ 29 ਨਵੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਕੈਂਪ ਲਾਉਣ ਦੀ ਹਦਾਇਤ ਕੀਤੀ ਹੈ।

ਹੋਰ ਪੜ੍ਹੋ :-ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਖੰਨਾ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸ੍ਰ. ਖਹਿਰਾ ਨੇ ਜਾਰੀ ਹਦਾਇਤ ਵਿੱਚ ਸਪਸ਼ਟ ਕੀਤਾ ਹੈ ਕਿ 29 ਨਵੰਬਰ 2021 ਨੂੰ ਸਾਰੇ ਬੀ ਐਲ ਓਜ਼ ਅਤੇ ਸੈਕਟਰ  ਅਫਸਰ ਚੋਣ ਸਟੇਸ਼ਨਾਂ ਉੱਤੇ ਬੈਠ ਕੇ ਨਵੇਂ ਵੋਟਰਾਂ ਦੇ ਦਾਅਵੇ ਤੇ ਇਤਰਾਜ਼ ਲੈਣ ।

ਉਨ੍ਹਾਂ ਕਿਹਾ ਕਿ ਸਾਡਾ ਟੀਚਾ ਨਵੀਂ ਵੋਟਰ ਸੂਚੀ ਵਿਚ 60 ਹਜਾਰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਦਾ ਹੈ ਅਤੇ 31 ਨਵੰਬਰ 2021 ਤੱਕ ਟੀਚਾ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਵੱਧ ਤੋਂ ਵੱਧ ਵੋਟਰਾਂ ਦੇ ਨਾਮ ਦਰਜ ਕਰਵਾਉਣ ਲਈ ਸਾਰੀਆਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਅਤੇ ਮੋਹਤਬਰਾਂ ਤੋਂ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਇਸ ਮੁਹਿੰਮ ਦੀ ਸਫਲਤਾ ਲਈ ਸਾਰੇ  ਬੂਥਾਂ ਉੱਤੇ 100 ਫੀਸਦੀ ਬੀਐਲਓਜ਼ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕੈਂਪਾਂ ਦੀ ਚੈਕਿੰਗ ਕਰਨ ਦੀ ਹਦਾਇਤ ਵੀ ਕੀਤੀ ਹੈ ।  

Spread the love