ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠ ਤੇ ਪਾਬੰਦੀ

ISHA
ਭਲਕੇ ਰਤਨ ਪ੍ਰੋਫੈਸ਼ਨਲ ਕਾਲਜ਼ ’ਚ ਅਧਿਆਪਕਾ/ਵਿਆਰਥੀਆ ਅਤੇ ਅਮਲੇ ਦੇ ਦਾਖਲੇ ਤੇ ਪਾਬੰਦੀ
ਐਸ.ਏ.ਐਸ.ਨਗਰ, 14 ਫਰਵਰੀ 2022
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਜ਼ਿਲ੍ਹੇ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਨਿਯਤ ਕੀਤੇ ਗਏ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ, ਮੀਟਿੰਗ ਕਰਨ, ਨਾਹਰੇ ਲਾਉਣ, ਵਿਖਾਵਾ ਕਰਨ ਆਦਿ ਤੇ ਪੂਰਨ ਤੌਰ ਤੇ ਪਾਬੰਦੀ ਲਾਉਂਦੇ ਹੋਏ ਹੁਕਮ ਜਾਰੀ ਕੀਤੇ ਹਨ। 
ਉਨ੍ਹਾਂ ਕਿਹਾ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ, ਧਾਰਮਿਕ ਰਸਮਾਂ, ਸ਼ਾਦੀਆਂ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇੱਕਠ ਤੇ ਲਾਗੂ ਨਹੀਂ ਹੋਵੇਗਾ। 
ਉਨ੍ਹਾਂ ਦੱਸਿਆ ਕਿ ਇਹ ਹੁਕਮ ਮਿਤੀ 20-02-2022 ਨੂੰ ਚੋਣਾਂ ਵਾਲੇ ਦਿਨ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ।
Spread the love