ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਸਮੱਗਰੀ ਲਾਉਣ ਦੀ ਮਨਾਹੀ

SAURABH
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

ਬਰਨਾਲਾ, 19 ਫਰਵਰੀ 2022

ਦਿ ਰਿਪ੍ਰੀਜ਼ੈਂਟੇਸ਼ਨ ਆਫ ਪੀਪਲ ਐਕਟ 1951 ਦੇ ਸੈਕਸ਼ਨ 130 ਦੀ ਰੌਸ਼ਨੀ ਵਿੱਚ ਜ਼ਿਲਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਬਰਨਾਲਾ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ, ਸ਼ੋਰ ਮਚਾਉਣ ਜਾਂ ਹੁੱਲੜਬਾਜ਼ੀ ਕਰਨ ਅਤੇ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਕੋਈ ਵੀ ਪ੍ਰਾਈਵੇਟ ਵਹੀਕਲ ਲਿਜਾਣ ਅਤੇ ਪੋਲਿੰਗ ਬੂਥ/ਟੈਂਟ ਲਗਾਉਣ ਸਬੰਧੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ :-ਜ਼ਿਲਾ ਬਰਨਾਲਾ ਦੇ ਪੋਲਿੰਗ ਸਟੇਸ਼ਨਾਂ ’ਤੇ ਕੋਵਿਡ ਇਹਤਿਆਤਾਂ ਦੀ ਪਾਲਣਾ ਲਈ ਕੀਤੇ ਪ੍ਰਬੰਧ: ਜ਼ਿਲਾ ਚੋਣ ਅਫਸਰ

ਇਹ ਹੁਕਮ ਚੋਣ ਡਿਊਟੀ ’ਤੇ ਤਾਇਨਾਤ ਆਬਜ਼ਰਬਰ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ/ਕਰਮਚਾਰੀ, ਡਿਊਟੀ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ਼, ਬੀ.ਐਲ.ਓ., ਸੈਕਟਰ ਅਫ਼ਸਰ ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ।