ਡਿਪਟੀ ਕਮਿਸ਼ਨਰ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

ਫਾਜਿ਼ਲਕਾ, 3 ਨਵੰਬਰ 2021

ਡਿਪਟੀ ਕਮਿਸ਼ਨਰ ਫਾਜਿਲ਼ਕਾ ਸ੍ਰੀਮਤੀ ਬਬੀਤਾ ਕਲੇਰ ਵਲੋਂ ਜਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਤਿਉਹਾਰ ਪ੍ਰਦੂਸ਼ਣ ਮੁਕਤ ਤਰੀਕੇ ਰਾਹੀਂ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ।ਉਨ੍ਹਾਂ ਅੱਜ ਆਪਣੇ ਗ੍ਰਹਿ ਵਿਖੇ ਆਪਣੇ ਦਫ਼ਤਰ ਦੇ ਸਟਾਫ ਅਤੇ ਰੈਡ ਕ੍ਰਾਸ ਦਫ਼ਤਰ ਦੇ ਸਟਾਫ ਨਾਲ ਦੀਵਾਲੀ ਦਾ ਤਿਓਹਾਰ ਮਨਾਇਆ ਅਤੇ ਬੱਚਿਆਂ ਨੂੰ ਤੋਹਫੇ ਵੰਡੇ।

ਹੋਰ ਪੜ੍ਹੋ :-ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਆਨਲਾਈਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾ ਪ੍ਰਦੂਸ਼ਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ‘ਗਰੀਨ ਦੀਵਾਲੀ’ ਮਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ ਚਲਾਏ ਜਾਣ ਤਾਂ ਜੋ ਪ੍ਰਦੂਸ਼ਣ ਨੂੰ ਰੋਕਣ ਵਿਚ ਮਦਦ ਮਿਲ ਸਕੇ।

ਇਸ ਮੌਕੇ ਉਨ੍ਹਾਂ ਨੇ ਸਮੂਹ ਜਿ਼ਲ੍ਹਾ ਵਾਸੀਆਂ ਲਈ ਖੁ਼ਸ਼ੀਆਂ ਖੇੜਿਆ ਅਤੇ ਤਰੱਕੀ ਦਾ ਕਾਮਨਾ ਕੀਤੀ ਅਤੇ ਕਿਹਾ ਕਿ ਇਹ ਦਿਨ ਸਭ ਦੇ ਜੀਵਨ ਵਿਚ ਹੋਰ ਹੋਰ ਖੁਸ਼ੀਆਂ ਲੈ ਕੇ ਆਵੇ। ਉਨ੍ਹਾਂ ਨੇ ਇਸ ਮੌਕੇ ਖਾਸ ਤੌਰ ਤੇ ਆਪਣੇ ਸਟਾਫ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਪੜਾਈ ਲਿਖਾਈ ਸਬੰਧੀ ਜਾਂ ਹੋਰ ਕਿਸੇ ਵੀ ਮਾਰਗਦਰਸ਼ਨ ਲਈ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।
ਇਸ ਮੌਕੇ ਰੈਡ ਕ੍ਰਾਸ ਦੇ ਸਕੱਤਰ ਵਿਜੈ ਸੇਤੀਆ ਵੀ ਹਾਜਰ ਸਨ।

Spread the love