ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ

ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ
ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ
ਮੁੱਖ ਖੇਤੀਬਾੜੀ ਅਫਸਰ ਵੱਲੋਂ ਮਹਿਲ ਕਲਾਂ ਦੇ ਵੱਖ ਵੱਖ ਪਿੰਡਾਂ ਦਾ ਦੌਰਾ

ਮਹਿਲ ਕਲਾਂ/ਬਰਨਾਲਾ, 4 ਮਾਰਚ 2022

ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਬੀਰ ਚੰਦ ਦੀ ਅਗਵਾਈ ਹੇਠ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਸੰੰਭਾਵੀ ਹਮਲੇ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਜ਼ਿਲੇ ਵਿੱਚ ਮੁਹਿੰਮ ਵਿੱਡੀ ਗਈ ਹੈ।

ਹੋਰ ਪੜ੍ਹੋ :-ਜਿਲ੍ਹੇ ਵਿੱਚੋ ਵੱਖ-ਵੱਖ ਮਸਾਲਿਆਂ ਦੇ ਭਰੇ ਸੈਪਲ

ਇਸ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਵੱਲੋਂ ਮਹਿਲ ਕਲਾਂ ਦੇ ਵੱਖ ਵੱਖ ਪਿੰਡਾਂ ਛੀਨੀਵਾਲ, ਮਹਿਲ ਖੁਰਦ ਤੇ ਗਾਗੇਵਾਲ ਆਦਿ ਵਿਖੇ ਖੇਤਾਂ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਉਨਾਂ ਵੱਲੋਂ ਕਿਸਾਨਾਂ ਦੀ ਸਹਾਇਤਾ ਨਾਲ ਛਟੀਆਂ ਦੇ ਢੇਰਾਂ ਨੂੰ ਝਾੜ ਕੇ ਟੀਂਡੇ ਤੇ ਛਟੀਆਂ ਦੀ ਰਹਿੰਦ-ਖੂੰਹਦ ਨੂੰ ਨਸ਼ਟ ਕਰਵਾਇਆ ਗਿਆ। ਉਨਾਂ ਕਿਹਾ ਕਿ ਸਾਲ 2020-21 ਦੌਰਾਨ ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਬਹੁਤ ਜ਼ਰੂਰੀ ਹਨ।

ਉਨਾਂ ਦੱਸਿਆ ਕਿ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਬਾਰੇ ਵਿਸਥਾਰ ਵਿੱਚ ਸਮਝਾਇਆ ਜਾ ਰਿਹਾ ਹੈ। ਹੁਣ ਮਾਰਚ ਮਹੀਨੇ ਦਾ ਸਮਾਂ ਛਟੀਆਂ ਦੇ ਢੇਰਾਂ ਵਿੱਚ ਪਈ ਸੁੰਡੀ ਨੂੰ ਖਤਮ ਕਰਨ ਲਈ ਢੁਕਵਾਂ ਹੈ। ਉਨਾਂ ਕਿਸਾਨਾਂ ਨੂੰ ਆਪਣੇ ਪੱਧਰ ’ਤੇ ਛਟੀਆਂ ਦੇ ਢੇਰ ਦੇ ਪ੍ਰਬੰਧਨ ਲਈ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਮਾਰਚ ਮਹੀਨੇ ਤੱਕ ਛਟੀਆਂ ਦਾ ਕੰਮ ਮੁਕੰਮਲ ਹੋ ਸਕੇ। ਉਨਾਂ ਕਿਹਾ ਕਿ ਗੈਰ ਮੌਸਮੀ ਛਟੀਆਂ ਦੇ ਢੇਰਾਂ ਵਿੱਚ ਅਣਖਿੜੇ ਟੀਂਡੇ ਚੰਗੀ ਤਰਾਂ ਝਾੜ ਕੇ ਅੱਗ ਲਗਾਉਣ ਨਾਲ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਨੂੰ ਤੋੜਨਾ ਬਹੁਤ ਜ਼ਰੂਰੀ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਇਆ ਜਾ ਸਕੇਗਾ।

ਇਸ ਮੌਕੇ ਡਾ. ਜਰਨੈਲ ਸਿੰਘ ਖੇਤੀਬਾੜੀ ਅਫਸਰ ਮਹਿਲ ਕਲਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਕੈਂਪ ਲਗਾ ਕੇ, ਨੁਕੜ ਮੀਟਿੰਗਾਂ ਕਰਕੇ, ਪੰਚਾਇਤਾਂ ਨਾਲ ਰਾਬਤਾ ਕਾਇਮ ਕਰਕੇ ਅਤੇ ਅਨਾਊਸਮੈਂਟਸ ਕਰਵਾ ਕੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਵਿਕਾਸ ਅਫਸਰ (ਇਨਫੋ) ਬਰਨਾਲਾ ਡਾ. ਜਸਕੰਵਲ ਸਿੰਘ ਨੇ ਕਿਹਾ ਕਿ ਜ਼ਿਲੇ ਵਿੱਚ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ ਜਾ ਚੁੱਕੀ ਹੈ। ਇਸ ਮੌਕੇ ਸ੍ਰੀ ਹਰਪਾਲ ਸਿੰਘ ਖੇਤੀਬਾੜੀ ਸਬ ਇੰਸਪੈਕਟਰ, ਕਿਸਾਨ ਹਰਬੰਸ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।

Spread the love