ਮੀਡੀਆ ਕਰਮੀ ਨੂੰ ਵੀ ਪੋਸਟਲ ਬੈਲਟ ਸਹੂਲਤ ਰਾਹੀਂ ਵੋਟ ਪਾਉਣ ਦੀ ਸਹੂਲਤ ਮਿਲੀ: ਸੋਨਾਲੀ ਗਿਰਿ

SONALI GIRI
ਟਿੱਪਰਾਂ ਤੇ ਟਰਾਲੀਆਂ ‘ਤੇ ਢੋਆ-ਢੋਆਈ ਦੌਰਾਨ ਤਰਪਾਲ ਨਾਲ ਢੱਕ ਕੇ ਲਿਜਾਣਾ ਲਾਜ਼ਮੀ: ਸੋਨਾਲੀ ਗਿਰਿ
ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਨ ਵਾਲਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਤੇ ਜਾ ਕੇ ਨਹੀਂ ਪਾ ਸਕੇਗਾ ਵੋਟ
ਰੂਪਨਗਰ, 22 ਜਨਵਰੀ 2022

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਈ.ਸੀ.ਆਈ. ਵੱਲੋਂ ਅਧਿਕਾਰਤ ਮੀਡੀਆ ਕਰਮੀਆਂ ਨੂੰ ਵੀ ਪੋਸਟਲ ਬੈਲਟ ਸਹੂਲਤ ਦੀ ਵਰਤੋਂ ਕਰਕੇ ਆਪਣੀ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ 80 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵੋਟਰਾਂ, ਦਿਵਿਆਂਗ ਵਿਅਕਤੀਆਂ (40 ਫੀਸਦ ਤੋਂ ਵੱਧ) ਅਤੇ ਕੋਵਿਡ -19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਆਗਿਆ ਦਿੱਤੀ ਸੀ।

ਹੋਰ ਪੜ੍ਹੋ :-ਹੰਡਿਆਇਆ ਚੌਕ ‘ਤੇ ਤਲਾਸ਼ੀ ਮੁਹਿੰਮ ਦੌਰਾਨ ਫਾਰਚੂਨਰ ਗੱਡੀ ‘ਚੋਂ 11  ਲੱਖ ਰੁਪਏ ਬਰਾਮਦ

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਨੋਟੀਫੀਕੇਸ਼ਨ ਮੁਤਾਬਕ ਜੇਕਰ ਚੋਣਾਂ ਵਾਲੇ ਦਿਨ ਹੋਰ ਜ਼ਰੂਰੀ ਸੇਵਾਵਾਂ ਵਾਲੇ ਵੋਟਰ ਜਿਵੇਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਭਾਰਤੀ ਖੁਰਾਕ ਨਿਗਮ, ਆਲ ਇੰਡੀਆ ਰੇਡੀਓ, ਦੂਰਦਰਸ਼ਨ, ਪੋਸਟ ਅਤੇ ਟੈਲੀਗ੍ਰਾਫ, ਰੇਲਵੇ, ਬੀ.ਐਸ.ਐਨ.ਐਲ, ਬਿਜਲੀ, ਸਿਹਤ, ਫਾਇਰ ਸਰਵਿਸਿਜ਼ ਅਤੇ ਸ਼ਹਿਰੀ ਹਾਵਾਬਾਜ਼ੀ ਵਿਭਾਗ ਨਾਲ ਸਬੰਧਤ ਕੋਈ ਕਰਮਚਾਰੀ/ਅਧਿਕਾਰੀ ਡਿਊਟੀ ‘ਤੇ ਤਾਇਨਾਤ ਰਹਿੰਦਾ ਹੈ ਤਾਂ ਉਹ ਵੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਦੀ ਸਹੂਲਤ ਪ੍ਰਾਪਤ ਕਰਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸੂਚੀ ਅਨੁਸਾਰ ਕੋਈ ਵੀ ਵੋਟਰ ਆਪਣੇ ਵਿਧਾਨ ਸਭਾ ਹਲਕੇ ਨਾਲ ਸਬੰਧਤ ਰਿਟਰਨਿੰਗ ਅਫਸਰ ਦੇ ਦਫਤਰ ਤੋਂ ਫਾਰਮ 12 ਡੀ ਰਾਹੀਂ ਅਪਲਾਈ ਕਰ ਸਕਦਾ ਹੈ, ਜਿਸ ਵਿਧਾਨ ਸਭਾ ਹਲਕੇ ਵਿੱਚ ਸਟਾਫ ਦੀ ਵੋਟ ਬਣੀ ਹੋਈ ਹੈ। ਇਸ ਸਿਲਸਲੇ ਵਿੱਚ ਮਾਨਯੋਗ ਭਾਰਤ ਚੋਣ ਕਮਿਸ਼ਨ ਜੀ ਦੀ ਵੈੱਬਸਾਇਟ www.eci.gov.in ਤੇ ਸਮੂਹ ਹਦਾਇਤਾਂ ਅਤੇ ਫਾਰਮ ਆਪ ਦੀ ਜਾਣਕਾਰੀ ਲਈ ਉਪਲਬਧ ਹਨ।
ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਦੀ ਸਹੂਲਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਚੋਣਾਂ ਦੇ ਐਲਾਨ ਦੀ ਮਿਤੀ ਤੋਂ ਸਬੰਧਤ ਚੋਣ ਦੀ ਨੋਟੀਫਿਕੇਸ਼ਨ ਦੀ ਮਿਤੀ ਦਰਮਿਆਨ ਪੰਜ ਦਿਨਾਂ ਦੇ ਅੰਦਰ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਜਾਣੀਆਂ ਚਾਹੀਦੀਆਂ ਹਨ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲਟ ਦੀ ਸਹੂਲਤ ਲੈਣ ਵਾਲਾ ਕੋਈ ਵੀ ਵੋਟਰ ਪੋਲਿੰਗ ਸਟੇਸ਼ਨ `ਤੇ ਜਾ ਕੇ ਆਮ ਵਾਂਗ ਵੋਟ ਨਹੀਂ ਪਾ ਸਕੇਗਾ।