ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਕੀਤਾ ਗਿਆ ਸਨਮਾਨ
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2020-21 ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੌਰਾਨ ਸੂਬਾ ਪੱਧਰ ’ਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਵੱਲੋਂ ਸਨਮਾਨ ਕੀਤਾ ਗਿਆ।
ਹੋਰ ਪੜ੍ਹੋ :-ਯੋਗ ਵਿਅਕਤੀ ਵੋਟ ਬਣਾਉਣ ਲਈ 30 ਨਵੰਬਰ ਤੱਕ ਕਰ ਸਕਦਾ ਅਪਲਾਈ
ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਜ਼ਿਲਾ ਸਿੱਖਿਆ ਅਫਸਰ ਐਲੀਮੈਟਰੀ ਕੁਲਵਿੰਦਰ ਸਿੰਘ ਸਰਾਏ ਨੇ ਦੱਸਿਆ ਕਿ ਇਸ ਸਮਾਗਮ ’ਚ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀਆਂ 4 ਵਿਦਿਆਰਥਣਾਂ ਨਵਜੋਤ ਕੌਰ, ਜਸਵੀਰ ਕੌਰ, ਕੋਮਲਪ੍ਰੀਤ ਕੌਰ ਤੇ ਜਸਪ੍ਰੀਤ ਕੌਰ, ਸਰਕਾਰੀ ਹਾਈ ਸਕੂਲ ਮੌੜਾਂ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ ਅਤੇ ਜੋਤੀ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ ਦੀ ਵਿਦਿਆਰਥਣ ਨਵਜੋਤ ਕੌਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ ਸੋਹੀਆਂ ਦੇ ਵਿਦਿਆਰਥੀ ਬਹਾਦਰ ਸਿੰਘ ਵੱਲੋਂ ਆਪਣੇ ਅਧਿਆਪਕਾਂ ਸਮੇਤ ਸ਼ਿਰਕਤ ਕੀਤੀ ਗਈ ਅਤੇ ਸਨਮਾਨ ਹਾਸਲ ਕੀਤਾ ਗਿਆ। ਇਸ ਮੌਕੇ ਰਾਜੇਸ਼ ਕੁਮਾਰ ਪਿ੍ਰੰਸੀਪਲ ਅਤੇ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫਸਰ ਕੁਲਦੀਪ ਸਿੰਘ ਵੀ ਹਾਜ਼ਰ ਸਨ।
ਕੈਪਸ਼ਨ: ਜ਼ਿਲਾ ਬਰਨਾਲਾ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਿੱਖਿਆ ਮੰਤਰੀ ਪਰਗਟ ਸਿੰਘ, ਸਿੱਖਿਆ ਸਕੱਤਰ ਅਜੋਏ ਸ਼ਰਮਾ ਤੇ ਹੋਰ।