ਫ਼ਾਜ਼ਿਲਕਾ 11 ਮਾਰਚ 2022
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਪਰਿਆਸ ਸਕੂਲ ਆਲਮਗਡ਼੍ਹ ਦਾ ਦੌਰਾ ਕੀਤਾ ਅਤੇ ਦਿਵਿਆਂਗ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਹੋਰ ਪੜ੍ਹੋ :-ਜਨਤਾ ਦੀ ਮੰਗ ਨੁੂੰ ਮੁੱਖ ਰੱਖਦੇ ਹੋਏ ਰੂਪਨਗਰ-ਮੋਰਿੰਡਾ ਵਾ ਕਾਈਨੌਰ ਬੱਸ ਸੇਵਾ ਚਾਲੂ
ਡਿਪਟੀ ਕਮਿਸ਼ਨਰ ਨੇ ਪਰਿਆਸ ਸਕੂਲ ਦੇ ਵਿਸ਼ੇਸ਼ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਤੀ ਜਾ ਰਹੀ ਸਿੱਖਿਆ ਬਾਰੇ ਵੀ ਸਕੂਲ ਪ੍ਰਬੰਧਕਾਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਬੱਚਿਆਂ ਨਾਲ ਕੁਝ ਸਮਾਂ ਬਤੀਤ ਕੀਤਾ ਅਤੇ ਉਨ੍ਹਾਂ ਨੂੰ ਖਾਣ ਪੀਣ ਦੀਆਂ ਚੀਜ਼ਾਂ ਵੇਚ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਸਾਰੀ ਸ੍ਰਿਸ਼ਟੀ ਪ੍ਰਮਾਤਮਾ ਦੀ ਰਚੀ ਹੋਈ ਹੈ ਅਤੇ ਇਹ ਬੱਚੇ ਪ੍ਰਮਾਤਮਾ ਦਾ ਹੀ ਰੂਪ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਦਿਵਿਆਂਗ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਇਨ੍ਹਾਂ ਨੂੰ ਹਮੇਸ਼ਾ ਪਿਆਰ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਦੇ ਮਨ ਵਿੱਚ ਕਿਸੇ ਵੀ ਤਰ੍ਹਾਂ ਦੀ ਹੀਣ ਭਾਵਨਾ ਪੈਦਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਹ ਸਕੂਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਫਾਜ਼ਿਲਕਾ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਰੈੱਡ ਕਰਾਸ ਵੱਲੋਂ ਇਨ੍ਹਾਂ ਬੱਚਿਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।