ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕਾਡਰ 25 ਅਪ੍ਰੈਲ ਤੋਂ

ਜਲੰਧਰ, 21 ਅਪ੍ਰੈਲ 2022

ਆਰਮੀ, ਨੇਵੀ, ਏਅਰ ਫੋਰਸ ਵਿੱਚ ਭਰਤੀ ਲਈ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਵਾਸਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਜਲੰਧਰ ਵਿੱਚ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦਾ ਅਗਲਾ ਕੇਡਰ 25 ਅਪ੍ਰੈਲ 2022 ਤੋਂ ਸ਼ੁਰੂ ਹੋ ਰਿਹਾ ਹੈ।

ਹੋਰ ਪੜ੍ਹੋ :-ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ 6 ਕਰੈਸ਼ਰ ਪਲਾਂਟ ਸੀਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਨੇ ਦੱਸਿਆ ਕਿ ਭਰਤੀ ਦੀ ਟ੍ਰੇਨਿੰਗ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਟ੍ਰੇਨਿੰਗ ਲੈਣ ਦੇ ਚਾਹਵਾਨ ਉਮੀਦਵਾਰ ਆਪਣਾ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰ. 73409-82774  ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।