ਲੁਧਿਆਣਾ, ਖ਼ਬਰਾਂ

ਖਾਲਸਾ ਕਾਲਿਜ ਵਿੱਚ ਪਰਵਾਸ ਤ੍ਰੈਮਾਸਿਕ ਪੱਤ੍ਰਿਕਾ ਦਾ ਅਮਰੀਕਾ ਵਿਸ਼ੇਸ਼ ਅੰਕ ਡਾਃ ਸ ਪ ਸਿੰਘ, ਜੌਹਲ, ਸੁੱਨੜ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਣ

ਪੰਜ ਪਰਵਾਸੀ ਲੇਖਕ ਭੁਪਿੰਦਰ ਮੱਲ੍ਹੀ, ਸੁਰਿੰਦਰ ਸਿੰਘ ਸੁੰਨੜ, ਅੰਗ੍ਰੇਜ ਸਿੰਘ ਬਰਾੜ, ਅਮਨਦੀਪ ਕੌਰ ਸ਼ਰਮਾ ਤੇ ਮਨਦੀਪ ਬਰਾੜ ਸਨਮਾਨਿਤ

ਲੁਧਿਆਣਾਃ 21ਜਨਵਰੀ  :- 

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ ਅਮਰੀਕਾ ਵਿਸ਼ੇਸ਼ ਅੰਕ, ਜਿਸ ਵਿਚ ਅਮਰੀਕਾ ਦੇ ਪੰਜਾਬੀ ਲੇਖਕਾਂ, ਸਾਹਿਤ ਅਤੇ ਸਾਹਿਤ ਸਭਾਵਾਂ ਬਾਰੇ ਜਾਣਕਾਰੀ ਹੈ, ਅੱਜ ਡਾਃ ਸ ਪ ਸਿੰਘ, ਡਾਃ ਲਖਵਿੰਦਰ ਜੌਹਲ, ਗੁਰਭਜਨ ਗਿੱਲ ਤੇ ਕਾਲਿਜ ਪ੍ਰਿੰਸੀਪਲ ਡਾਃ ਅਰਵਿੰਦਰ ਸਿੰਘ ਸਮੇਤ ਲੇਖਕਾਂ ਤੇ ਅਧਿਆਪਕਾਂ ਵੱਲੋਂ ਲੋਕ ਅਰਪਣ ਕੀਤਾ ਗਿਆ।
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਅਮਰੀਕਾ ਤੋਂ ਆਏ ਲੇਖਕ ਤੇ ਆਪਣੀ ਆਵਾਜ਼ ਦੇ ਸੰਪਾਦਕ ਸ. ਸੁਰਿੰਦਰ ਸਿੰਘ ਸੁੱਨੜ ਪ੍ਰਧਾਨ ਲੋਕ ਮੰਚ, ਪੰਜਾਬ ਨੇ ਕੀਤੀ।
ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਅਤੇ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਰਵਾਸੀ ਲੇਖਕਾਂ ਚਰਨ ਸਿੰਘ (ਕੈਨੇਡਾ), ਅੰਗਰੇਜ਼ ਸਿੰਘ ਬਰਾੜ (ਕੈਨੇਡਾ), ਭੁਪਿੰਦਰ ਮੱਲੀ (ਕੈਨੇਡਾ), ਮਨਦੀਪ ਸਿੰਘ ਬਰਾੜ (ਆਸਟਰੇਲੀਆ), ਅਮਨਜੀਤ ਕੌਰ ਸ਼ਰਮਾ (ਅਮਰੀਕਾ) ਨੂੰ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਮੌਜੂਦਾ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ’ਤੇ ਜੀ ਆਇਆਂ ਕਿਹਾ ਅਤੇ ਕਿਹਾ ਕਿ ਤੈ੍ਰ ਮਾਸਿਕ ਪੱਤ੍ਰਿਕਾ ਪਰਵਾਸ ਦੇ 31ਵੇਂ ਅੰਕ ਵਿਚ ਅਮਰੀਕਾ ਵੱਸਦੇ 150 ਦੇ ਕਰੀਬ ਪਰਵਾਸੀ ਲੇਖਕਾਂ ਦਾ ਜੀਵਨ ਬਿਓਰਾ ਤੇ ਹੁਣ ਤੱਕ ਉਨ੍ਹਾਂ ਦੀ ਸਾਹਿਤਕ ਦੇਣ ਦਾ ਵੇਰਵਾ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਅਮਰੀਕਾ ਵਿਚ ਕਾਰਜਸ਼ੀਲ ਸਾਹਿਤ ਸਭਾਵਾਂ ਉਨ੍ਹਾਂ ਦੀ ਸਥਾਪਨਾ, ਉਦੇਸ਼ ਤੇ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਮੁੱਲਵਾਨ ਜਾਣਕਾਰੀ ਹੈ।
ਪ੍ਰੋ. ਗੁਰਭਜਨ ਸਿੰਘ ਗਿੱਲ, ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਅਤੇ ਪਰਵਾਸ ਮੈਗਜ਼ੀਨ ਦੇ ਮੁੱਖ ਸਲਾਹਕਾਰ ਨੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਪਰਵਾਸ ਮੈਗਜ਼ੀਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਮੈਗਜ਼ੀਨ ਨੇ ਵਿਸ਼ਵ ਭਰ ਵਿਚ ਆਪਣੀ ਅਲੱਗ ਪਛਾਣ ਕਾਇਮ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੰਕ ਵਿਚ ਅਮਰੀਕਾ ਵਿਚ ਗ਼ਦਰ ਲਹਿਰ ਦੇ ਸਾਹਿਤ ਸੰਬੰਧੀ ਡਾ. ਗੁਰਦੇਵ ਸਿੰਘ ਸਿੱਧੂ ਦਾ ਤੇ ਅਮਰੀਕੀ ਪੰਜਾਬੀ ਕਹਾਣੀ ਬਾਰੇ ਡਾ. ਧਨਵੰਤ ਕੌਰ ਅਤੇ ਅਮਰੀਕੀ ਪੰਜਾਬੀ ਕਵਿਤਾ ਬਾਰੇ ਸੁਖਵਿੰਦਰ ਕੰਬੋਜ, ਰਵਿੰਦਰ ਸਹਿਰਾਅ ਅਤੇ ਕੁਲਵਿੰਦਰ ਦੇ ਲੇਖ ਮੁੱਲਵਾਨ ਜਾਣਕਾਰੀ ਪ੍ਰਦਾਨ ਕਰਦੇ ਹਨ।
ਸ. ਸੁਰਿੰਦਰ ਸਿੰਘ ਸੁੱਨੜ ਨੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਵਿਸ਼ਵ ਭਰ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕਾਂ ਦਾ ਵਿਸ਼ਵਕੋਸ਼ ਤਿਆਰ ਕਰਨ ਦਾ ਉਪਰਾਲਾ ਪ੍ਰਸੰਸਾਯੋਗ ਹੈ। ਉਨ੍ਹਾਂ ਨੇ ਪਰਵਾਸੀਆਂ ਨੂੰ ਦਰਪੇਸ਼ ਵਿਿਭੰਨ ਚੁਣੌਤੀਆਂ ਬਾਰੇ ਚਰਚਾ ਕੀਤੀ।
ਡਾ . ਲਖਵਿੰਦਰ ਸਿੰਘ ਜੌਹਲ ਨੇ ਇਸ ਮੌਕੇ ਕਿਹਾ ਕਿ ਅਮਰੀਕਾ ਸਮੇਤ ਵਿਸ਼ਵ ਭਰ ਵਿਚ ਵੱਸਦੇ ਲੇਖਕਾਂ ਵਿਸ਼ੇਸ਼ ਕਰਕੇ ਨਵੇਂ ਲੇਖਕਾਂ ਨੂੰ ਪਾਠਕਾਂ ਸਨਮੁੱਖ ਕਰਨ ਵਿਚ ਪਰਵਾਸੀ ਸਾਹਿਤ ਅਧਿਐਨ ਕੇਂਦਰ ਦਾ ਵੱਡਾ ਰੋਲ ਹੈ। ਪਰਵਾਸੀ ਲੇਖਕਾਂ ਨੇ ਆਪਣੇ ਸਿਰਜਣਾ ਸੰਸਾਰ ਬਾਰੇ ਤੇ ਪਰਵਾਸ ਦੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ।
ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਪੋ੍. ਸ਼ਰਨਜੀਤ ਕੌਰ ਨੇ ਪਰਵਾਸ ਦੇ ਇਸ ਅੰਕ ਬਾਰੇ ਸਰੋਤਿਆਂ ਨੂੰ ਵਿਸਥਾਰ ਵਿਚ ਜਾਣਕਾਰੀ ਦਿੱਤੀ।
ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਸਭਨਾਂ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਭਵਿੱਖ ਵਿਚ ਵੀ ਨਿਰੰਤਰ ਅਜਿਹੀਆਂ ਸਰਗਰਮੀਆਂ ਉਲੀਕਦਾ ਰਹੇਗਾ।
ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਕੋਆਰਡੀਨੇਟਰ ਡਾ. ਤੇਜਿੰਦਰ ਕੌਰ ਨੇ ਕਿਹਾ ਕਿ ਉਹ ਉਨ੍ਹਾਂ ਸਭ ਅਮਰੀਕੀ ਲੇਖਕਾਂ ਦੇ ਤਹਿ ਦਿਲੋਂ ਸ਼ੁਕਰਗੁਜ਼ਾਰ ਹੈ ਜਿਨ੍ਹਾਂ ਨੇ ਇਸ ਅੰਕ ਲਈ ਆਪਣਾ ਭਰਪੂਰ ਸਹਿਯੋਗ ਦਿੱਤਾ।
ਇਸ ਮੌਕੇ ਪੋ੍. ਮਨਜੀਤ ਸਿੰਘ ਡਾਇਰੈਕਟਰ ਜੀ. ਜੀ. ਐਨ. ਆਈ. ਐਮ. ਟੀ., ਡਾ. ਗੁਰਇਕਬਾਲ ਸਿੰਘ, ਜਨਰਲ ਸਕੱਤਰ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ, ਤ੍ਰੈਲੋਚਨ ਲੋਚੀ ਮੀਤ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ,ਡਾ. ਹਰਪ੍ਰੀਤ ਸਿੰਘ ਦੂਆ, ਡਾ. ਗੁਰਪ੍ਰੀਤ ਸਿੰਘ, ਪੋ੍. ਰਾਜਿੰਦਰ ਕੌਰ ਮਲਹੋਤਰਾ, ਡਾ. ਦਲੀਪ ਸਿੰਘ, ਡਾ. ਸੁਸ਼ਮਿੰਦਰਜੀਤ ਕੌਰ, ਡਾ. ਹਰਗੁਣਜੋਤ ਕੌਰ, ਡਾ. ਮਨਦੀਪ ਕੌਰ ਰੰਧਾਵਾ, ਡਾ. ਭੁਪਿੰਦਰਜੀਤ ਕੌਰ, ਪ੍ਰੋ. ਨਿਧੀ ਭਨੋਟ ਤੇ ਰਾਜਿੰਦਰ ਸਿੰਘ ਸੰਧੂ ਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਰਹੇ।

Spread the love

Leave a Comment

Your email address will not be published. Required fields are marked *

*

Instagram Feed

Facebook Feed

Facebook Pagelike Widget

Currency Converter