ਫਾਜ਼ਿਲਕਾ, 2 ਮਈ 2022
ਅਜ਼ਾਦੀ ਕਾ ਅੰਮ੍ਰਿਤ ਮਹੌਤਸਵ ਤਹਿਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਫਾਜ਼ਿਲਕਾ ਡਾ. ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਇਸੇ ਸਬੰਧ ਵਿੱਚ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਇਕ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਿਧਾਇਕ ਫਾਜ਼ਿਲਕਾ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸਰਕਾਰ ਦਾ ਸੱਭ ਤੋਂ ਪਹਿਲਾ ਫਰਜ਼ ਹੈ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ।
ਹੋਰ ਪੜ੍ਹੋ :-‘ਆਪ’ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਚੁੱਕੀ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ, ਬੋਲੇ ਪੰਜਾਬ ਅਤੇ ਦੇਸ਼ ਦੇ ਹੱਕਾਂ ਲਈ ਉਠਾਵਾਂਗਾ ਆਵਾਜ਼
ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਸਿਹਤ ਵਿਭਾਗ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰ ਰਿਹਾ ਹੈ। ਇਕ ਤਾਂ ਹਸਪਤਾਲਾਂ ਵਿੱਚ ਆਏ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣਾ ਅਤੇ ਦੂਸਰਾ ਚੰਗੀ ਸਿਹਤ ਜਾਚ ਨੂੰ ਅਪਣਾਉਣ ਲਈ ਪ੍ਰੇਰਿਤ ਕਰਕੇ ਲੋਕਾਂ ਨੂੰ ਬਿਮਾਰੀਆਂ ਹੋਣ ਤੋਂ ਬਚਾਉਣਾ ਹੈ।ਇਸ ਲਈ ਜ਼ਰੂਰੀ ਹੈ ਲੋਕਾਂ ਦਾ ਵੱਧ ਤੋਂ ਵੱਧ ਜਾਗਰੂਕ ਹੋਣਾ।
ਉਨ੍ਹਾਂ ਕਿਹਾ ਕਿ ਜਾਗਰੁਕਤਾ ਵੈਨ ਜੋ ਕਿ 3 ਦਿਨ ਲਈ ਜ਼ਿਲ੍ਹਾ ਫਾਜ਼ਿਲਕਾ ਵਿਖੇ ਰਹੇਗੀ, ਨੂੰ ਰਵਾਨਾ ਕੀਤਾ ਗਿਆ।ਇਹ ਵੈਨ ਲੋਕਾਂ ਨੂੰ ਕੈਂਸਰ, ਸ਼ੂਗਰ, ਮੋਟਾਪੇ, ਹਾਈ ਬਲੱਡ ਪ੍ਰੈਸ਼ਰ, ਗਰਮੀ ਤੋਂ ਬਚਾਓ, ਪਲਾਸਟਿਕ ਦੀ ਵਰਤੋਂ ਘੱਟ ਕਰਨਾ, ਨਵੇਂ ਰੁੱਖ ਲਗਾਉਣਾ ਅਤੇ ਪੁਰਾਣਿਆ ਦਾ ਰੱਖ ਰਖਾਵ ਕਰਨਾ, ਹਵਾ, ਪਾਣੀ ਅਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣਾ ਆਦਿ ਵਿਸ਼ਿਆਂ ਬਾਰੇ ਜਾਣਕਾਰੀ ਦੇਵੇਗੀ।
ਇਸ ਮੌਕੇ ਐਸ.ਐਮ.ਓ ਡਾ ਹਰਕੀਰਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਉਹਨਾਂ ਦੀ ਪਹਿਲੀ ਜਿੰਮੇਵਾਰੀ ਹੈ।ਇਸ ਮੌਕੇ ਸ਼੍ਰੀ ਅਰੁਣ ਵਧਵਾ ਜਿਲਾ ਪ੍ਰਧਾਨ ਆਪ ਵੀ ਵਿਸ਼ੇਸ ਤੌਰ ਤੇ ਮੌਜੂਦ ਸਨ। ਇਸ ਮੌਕੇ ਸਿਵਲ ਹਸਪਤਾਲ ਵਿਖੇ ਸਟਾਫ ਦੀ ਕਮੀ ਅਤੇ ਬਾਕੀ ਸਾਜੋ ਸਾਮਾਨ ਦੀ ਘਾਟ ਬਾਰੇ ਵਿਧਾਇਕ ਨੂੰ ਜਾਣੂੰ ਕਰਵਾਇਆ ਗਿਆ ਜਿਸ `ਤੇ ਵਿਧਾਇਕ ਨੇ ਸਿਵਲ ਹਸਪਤਾਲ ਦੀਆਂ ਸਮੱਸਿਆਵਾਂ ਨੂੰ ਜਲਦ ਹਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਡਾ ਰੋਹਿਤ ਗੋਇਲ, ਜਿਲਾ ਮਾਸ ਮੀਡੀਆ ਅਫਸਰ ਅਨਿਲ ਧਾਮੂ, ਡਾ ਸੁਨੀਤਾ, ਡਾ ਸ਼ੱਕਸ਼ਮ, ਸੁਖਦੇਵ ਸਿੰਘ ਬੀ ਸੀ ਸੀ, ਸੁਖਜਿੰਦਰ ਸਿੰਘ, ਰਵਿੰਦਰ ਸ਼ਰਮਾ, ਪਾਰਸ ਕਟਾਰੀਆ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।