ਚੰਡੀਗੜ੍ਹ, 23 ਗਸਤ 2024
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਥਮ ਰਾਸ਼ਟਰੀ ਪੁਲਾੜ ਦਿਵਸ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਐਕਸ (X) ‘ਤੇ ਸਾਂਝਾ ਕੀਤੇ ਗਏ ਗਏ ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਪੁਲਾੜ ਖੇਤਰ ਵਿੱਚ ਭਾਰਤ ਦੀ ਜ਼ਿਕਰਯੋਗ ਉਪਲਬਧੀਆਂ ‘ਤੇ ਬੇਹੱਦ ਮਾਣ ਵੀ ਵਿਅਕਤ ਕੀਤਾ।
“ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਪਹਿਲੇ ਰਾਸ਼ਟਰੀ ਪੁਲਾੜ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ। ਅਸੀਂ ਪੁਲਾੜ ਖੇਤਰ ਵਿੱਚ ਆਪਣੇ ਦੇਸ਼ ਦੀਆਂ ਉਪਲਬਧੀਆਂ ਨੂੰ ਬਹੁਤ ਮਾਣ ਦੇ ਨਾਲ ਯਾਦ ਕਰਦੇ ਹਾਂ। ਇਹ ਸਾਡੇ ਪੁਲਾੜ ਵਿਗਿਆਨੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਨ ਦਾ ਵੀ ਦਿਵਸ ਹੈ।”
ਪੁਲਾੜ ਖੇਤਰ ਨੂੰ ਅੱਗੇ ਵਧਾਉਣ ਦੀ ਦਿਸ਼ਾ ਵਿੱਚ ਸਰਕਾਰ ਦੀ ਪ੍ਰਤੀਬੱਧਤਾ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ, ਨੇ ਕਿਹਾ, “ਸਾਡੀ ਸਰਕਾਰ ਨੇ ਇਸ ਖੇਤਰ ਨਾਲ ਸਬੰਧਿਤ ਕਈ ਭਵਿੱਖਮੁਖੀ ਫ਼ੈਸਲੇ ਲਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਅਸੀਂ ਇਸ ਖੇਤਰ ਵਿੱਚ ਹੋਰ ਵੀ ਅਧਿਕ ਕਾਰਜ ਕਰਾਂਗੇ।”