ਜ਼ਿਲਾ ਬਰਨਾਲਾ ’ਚ ਖਰੀਦ ਏਜੰਸੀਆਂ ਵੱਲੋਂ 28 ਹਜ਼ਾਰ 450 ਮੀਟਿ੍ਕ ਟਨ ਝੋਨੇ ਦੀ ਖਰੀਦ: ਡਿਪਟੀ ਕਮਿਸ਼ਨਰ

ਜ਼ਿਲਾ ਬਰਨਾਲਾ
ਜ਼ਿਲਾ ਬਰਨਾਲਾ ’ਚ ਖਰੀਦ ਏਜੰਸੀਆਂ ਵੱਲੋਂ 28 ਹਜ਼ਾਰ 450 ਮੀਟਿ੍ਕ ਟਨ ਝੋਨੇ ਦੀ ਖਰੀਦ: ਡਿਪਟੀ ਕਮਿਸ਼ਨਰ

ਬਰਨਾਲਾ, 21 ਅਕਤੂਬਰ 2021

ਜ਼ਿਲਾ ਬਰਨਾਲਾ ਦੀਆਂ ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ 20 ਅਕਤੂਬਰ ਤੱਕ ਵੱਖ ਵੱਖ ਮੰਡੀਆਂ ਵਿੱਚ 37 ਹਜ਼ਾਰ 879 ਮੀਟਿ੍ਰਕ ਟਨ ਝੋਨਾ ਆਇਆ ਹੈ, ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 28 ਹਜ਼ਾਰ 450 ਮੀਟਿ੍ਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।

ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਕੁੁਮਾਰ ਸੌਰਭ ਰਾਜ ਨੇ ਦੱਸਿਆ ਕਿ ਪਨਗਰੇਨ ਵੱਲੋਂ 13 ਹਜ਼ਾਰ 380 ਮੀਟਰਕ ਟਨ, ਮਾਰਕਫੈਡ ਵੱਲੋਂ 5 ਹਜ਼ਾਰ 963, ਪਨਸਪ ਵੱਲੋਂ 6 ਹਜ਼ਾਰ 620 ਮੀਟਿ੍ਰਕ ਟਨ ਅਤੇ ਵੇਅਰਹਾਉਸ ਵੱਲੋਂ 2 ਹਜ਼ਾਰ 487 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਏਜੰਸੀਆਂ ਵੱਲੋਂ ਖਰੀਦ ਕੀਤੇ ਝੋਨੇ ਦੀ 27.39 ਕਰੋੜ ਦੀ ਅਦਾਇਗੀ ਹੋ ਚੁੱਕੀ ਹੈ ਅਤੇ ਏਜੰਸੀਆਂ ਵੱਲੋਂ 17 ਹਜ਼ਾਰ 769 ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਆਨਲਾਈਨ ਅਦਾਇਗੀ ਪ੍ਰਕਿਰਿਆ ਰਾਹੀਂ 27.39 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।
ਉਨਾਂ ਕਿਸਾਨਾਂ ਨੂੰ ਮੰਡੀਆਂ ਅੰਦਰ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਅਣਅਧਿਕਾਰਤ ਝੋਨੇ ਦੀ ਆਮਦ ਰੋਕਣ ਲਈ ਨਾਕੇ ਜਾਰੀ

ਡੀਐਫਐਸਸੀ ਬਰਨਾਲਾ ਸਵੀਟੀ ਦੇਵਗਨ ਨੇ ਦੱਸਿਆ ਕਿ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਅਣ-ਅਧਿਕਾਰਤ ਆਮਦ ਸਖਤੀ ਨਾਲ ਰੋਕਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਗਠਿਤ ਵਿਸ਼ੇਸ਼ ਟੀਮਾਂ ਵੱਲੋਂ ਨਾਕੇ ਲਾ ਕੇ ਚੈਕਿੰਗ ਜਾਰੀ ਹੈ। ਉਨਾਂ ਦੱਸਿਆ ਕਿ ਪੰਜੇ ਮਾਰਕੀਟ ਕਮੇਟੀਆਂ ਬਰਨਾਲਾ, ਤਪਾ, ਧਨੌਲਾ, ਮਹਿਲ ਕਲਾਂ ਤੇ ਭਦੌੜ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਮੰਡੀਆਂ ਦੀ ਚੈਕਿੰਗ ਦੇ ਨਾਲ ਨਾਲ ਬਾਹਰੋਂ ਆਉਦਾ ਝੋਨਾ ਰੋਕਣ ਲਈ ਨਾਕੇ ਲਗਾ ਕੇ ਨਿਗਰਾਨੀ ਕਰ ਰਹੀਆਂ ਹਨ।

ਕੈਪਸ਼ਨ: ਬਰਨਾਲਾ ਦੀ ਮੁੱਖ ਅਨਾਜ ਮੰਡੀ ਦੀ ਤਸਵੀਰ
ਕੈਪਸ਼ਨ: ਬਡਬਰ ਟੌਲ ਪਲਾਜ਼ੇ ’ਤੇ ਚੈਕਿੰਗ ਕਰਦੀ ਹੋਈ ਟੀਮ।

Spread the love