ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5570 ਮੀਟਰਕ ਟਨ ਦੀ ਹੋਈ ਖਰੀਦ

ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਗੁਰਦਾਸਪੁਰ, 8 ਅਕਤੂਬਰ 2021

ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਫਸਲ ਦੀ ਕਟਾਈ ਚੱਲ ਰਹੀ ਹੈ ਅਤੇ ਕਟਾਈ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਜਾਵੇ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ, ਹਰ ਸ਼ਨੀਵਾਰ ਦੁਪਹਿਰ 12 ਵਜੇ ਤੋਂ 1 ਵਜੇ ਤਕ ਜੂਮ ਐਪ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਕਰਨਗੇ ਸੰਪਰਕ

ਉਨਾਂ ਕਿਹਾ ਕਿ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ।

ਦੱਸਣਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 7 ਅਕਤੂਬਰ ਤੱਕ 6926 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 5570 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 2018, ਮਾਰਕਫੈੱਡ ਵਲੋਂ 1431 ਅਤੇ ਪਨਸਪ ਵਲੋਂ 834, ਵੇਅਰਹਾਊਸ ਵਲੋਂ 557 ਅਤੇ ਟਰੇਡਰਜ਼ ਵਲੋਂ 730 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜ਼ਿਲੇ ਅੰਦਰ ਕੁਲ 95 ਮੰਡੀਆਂ ਹਨ, ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।

Spread the love