ਅਗਾਂਹਵਧੂ ਕਿਸਾਨ ਮਨਪ੍ਰੀਤ ਸਿੰਘ ਨੇ ਪਿਛਲੇ 6 ਸਾਲਾਂ ਤੋ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ

PROGRESSIVE FARMER MANPREET SINGH
ਅਗਾਂਹਵਧੂ ਕਿਸਾਨ ਮਨਪ੍ਰੀਤ ਸਿੰਘ ਨੇ ਪਿਛਲੇ 6 ਸਾਲਾਂ ਤੋ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ
ਝੋਨੇ ਦੀ ਪਰਾਲੀ ਪਸ਼ੂਆਂ ਦੇ ਚਾਰੇ ਲਈ ਕਰਦਾ ਹੈ ਇਸਤੇਮਾਲ

ਗੁਰਦਾਸਪੁਰ, 16 ਨਵੰਬਰ 2021

ਅਗਾਂਹਵਧੂ ਕਿਸਾਨ ਮਨਪ੍ਰੀਤ ਸਿੰਘ, ਪਿੰਡ ਠੱਠਾ, ਗੁਰਦਾਪੁਰ ਵਲੋਂ ਪਿਛਲੇ 6 ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ ਅਤੇ ਪਰਾਲੀ ਨੂੰ ਖੇਤਾਂ ਵਿਚੋਂ ਬਾਹਰ ਕੱਢਕੇ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ।

ਹੋਰ ਪੜ੍ਹੋ :-ਚੰਨੀ ਸਰਕਾਰ ਨੇ ਬਿਜਲੀ ਸਮਝੌਤਿਆਂ ਬਾਰੇ ‘ਵਾਈਟ ਪੇਪਰ ‘ ਪੇਸ਼ ਕਰਕੇ ਕੀਤਾ ਡਰਾਮਾ: ਅਮਨ ਅਰੋੜਾ

ਅਗਾਂਹਵਧੂ ਕਿਸਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੀ 12 ਏਕੜ ਜ਼ਮੀਨ ਹੈ। ਉਸਨੇ ਦੱਸਿਆ ਕਿ ਉਹ ਕਣਕ ਦੇ ਨਾੜ ਦੀ ਤੂੜੀ ਬਣਾ ਲੈਦਾ ਹੈ ਅਤੇ ਝੋਨੇ ਦੀ ਪਰਾਲੀ ਪਸ਼ੂਆਂ ਲਈ ਇਕੱਠੀ ਕਰ ਲੈਂਦਾ ਹੈ। ਉਸਨੇ ਦੱਸਿਆ ਕਿ ਵਾਧੂ ਪਰਾਲੀ ਤੇ ਤੂੜੀ ਨੂੰ ਉਹ ਮੁੱਲ ਵੇਚ ਕੇ ਆਰਥਿਕ ਤੌਰ ’ਤੇ ਫਾਇਦਾ ਕਮਾ ਲੈਂਦਾ ਹੈ।

ਉਸਨੇ ਦੱਸਿਆ ਕਿ ਝੋਨੇ ਦੀ ਪਰਾਲੀ ਸਾਂਭਣ ਤੋਂ ਬਾਅਦ ਜੀਰੋ ਟਿੱਲ ਸੀਡ ਡਰਿੱਲ ਨਾਲ ਪਹਿਲਾਂ ਕਣਕ ਦੀ ਬਿਜਾਈ ਕਰਦਾ ਸੀ ਅਤੇ ਹੁਣ ਉਹ ਇਸ ਵਾਰ ਉਸਨੇ ਸੁਪਰਸੀਡਰ ਨਾਲ ਕਣਕ ਦੀ ਸਾਰੀ ਬਿਜਾਈ ਕੀਤੀ ਹੈ। ਇਸ ਤਰਾਂ ਉਸਨੇ ਖੇਤਾਂ ਵਿਚ ਖਾਦ ਵੀ ਘੱਟ ਪਾਉਣੀ ਪੈਂਦੀ ਹੈ। ਉਸਨੇ ਦੱਸਿਆ ਕਿ ਅੱਗ ਨਾ ਲਾਉਣ ਕਰਕੇ ਜਿਥੇ ਇਸਦੇ ਖੇਤਾਂ ਦੀ ਉਪਜਾਊ ਸ਼ਕਤੀ ਵਧੀ ਹੈ ਓਥੇ ਨਾਲ ਹੀ ਉਸ ਦੀਆਂ ਫਸਲਾਂ ਦਾ ਝਾੜ ਵੀ ਵੱਧ ਨਿਕਲ ਰਿਹਾ ਹੈ।

ਉਸਨੇ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਉਨਾਂ ਕਿਹਾ ਕਿ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ। ਉਸਨੇ ਦੱਸਿਆ ਕਿ ਪਿਛਲੇ 6 ਸਾਲਾਂ ਤੋਂ ਖੇਤੀਬਾੜੀ ਵਿਭਾਗ ਦੇ ਆਤਮਾ ਵਿੰਗ ਦੇ ਸਟਾਫ ਨੇ ਅੱਗ ਨਾ ਲਾਉਣ ਦੀ ਸਲਾਹ ਦਿੱਤੀ ਸੀ , ਜਿਸ ਉੱਪਰ ਅਮਲ ਕਰਦਿਆਂ ਉਸ ਵਲੋਂ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਬਿਨ੍ਹਾਂ ਅੱਗ ਲਗਾਏ ਖੇਤੀ ਕਰ ਰਿਹਾ ਹੈ।

ਅਗਾਂਹਵਧੂ ਕਿਸਾਨ ਮਨਪ੍ਰੀਤ ਸਿੰਘ, ਪਿੰਡ ਠੱਠਾ, ਗੁਰਦਾਸਪੁਰ।

Spread the love