ਝੋਨੇ  ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ-ਜ਼ਿਲਾ ਮੈਜਿਸਟਰੇਟ

VEENIT KUMAR
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ 5 ਮਰਲਾ ਪਲਾਟ ਦੇਣ ਦੀ ਸਕੀਮ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ 40 ਦਿਨਾਂ ਦੀ ਸਮਾਂ ਸਾਰਨੀ ਜਾਰੀ
ਸ਼ਾਮ 7:00 ਵਜੇ ਤੋ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ-ਜ਼ਿਲ੍ਹਾ ਮੈਜਿਸਟਰੇਟ

ਫਿਰੋਜ਼ਪੁਰ 4 ਅਕਤੂਬਰ 2021

ਜ਼ਿਲਾ ਮੈਜਿਸਟਰੇਟ ਸ੍ਰੀ: ਵਿਨੀਤ ਕੁਮਾਰ  ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ  ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਅੰਦਰ  ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ 2021 ਤੱਕ ਲਾਗੂ ਰਹਿਣਗੇ।

ਹੋਰ ਪੜ੍ਹੋ :-ਪੰਜਾਬ ਨੇ ਨਾਬਾਰਡ ਦੇ 1022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਦਿੱਤੀ ਤਰਜੀਹ : ਮੁੱਖ ਸਕੱਤਰ 

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਝੋਨੇ ਦੀ ਕਟਾਈ ਤੋਂ ਬਾਅਦ  ਬਚੀ ਰਹਿੰਦ-ਖੂੰਹਦ/ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ, ਜੀਵ ਜੰਤੂਆਂ, ਨਜ਼ਦੀਕ ਖੜੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰੱਖਤ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਅਕਸਰ ਕਿਸਾਨ ਝੋਨੇ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾ ਦਿੰਦੇ ਹਨ।

ਇੱਕ ਹੋਰ ਪਾਬੰਦੀ ਦਾ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐੱਸਐੱਮਐੱਸ ਲਗਾਏ ਬਗੈਰ ਨਹੀਂ ਵਰਤੀ ਜਾਵੇਗੀ।