ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

Gurpreet Singh Thind
ਏਵੀਏਸ਼ਨ ਕਲੱਬ ਦੇ 2 ਕਿਲੋਮੀਟਰ ਘੇਰੇ 'ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ
ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ

ਪਟਿਆਲਾ, 10 ਮਈ 2022

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ‘ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀ.ਐਸ.ਟੀ.ਐਸ.ਈ/ਐਨਐਮਐਮਐਸ  ਦੀ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਨਜ਼ਦੀਕ ਧਾਰਾ 144 ਲਾਗੂ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ੍ਹਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ ਤੇ ਛੋਟੀਆਂ ਨਹਿਰਾਂ ਵਿੱਚ ਨਹਾਉਣ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ੍ਹਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 8 ਜੁਲਾਈ ਤੱਕ ਲਾਗੂ ਰਹਿਣਗੇ।

Spread the love