ਪੰਜਾਬ ਦੇ ਖੇਤੀ ਮਾਡਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ: ਹਰਜੋਤ ਬੈਂਸ

_Harjot Singh Bains
ਪੰਜਾਬ ਦੇ ਖੇਤੀ ਮਾਡਲ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ: ਹਰਜੋਤ ਬੈਂਸ
ਪੰਜਾਬ ਦੇ ਕਿਸਾਨਾਂ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ

ਰੂਪਨਗਰ, 6 ਅਪ੍ਰੈਲ 2022

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਇਹ ਨਿਰਣਾ ਲਿਆ ਹੈ ਕਿ ਪੰਜਾਬ ਦੀ ਖੇਤੀ ਦੇ ਮਾਡਲ ਨੂੰ ਖੇਤੀਬਾੜੀ ਮਾਹਿਰਾਂ ਅਤੇ ਅਗਾਂਹਵਧੂ ਕਿਸਾਨਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਨੂੰਨ, ਨਿਆਂ, ਸੈਰ ਸਪਾਟਾ ਤੇ ਜੇਲਾਂ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦਾਣਾ ਮੰਡੀ ਰੂਪਨਗਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਆਯੋਜਿਤ ਕੀਤੇ ਗਏ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕੀਤਾ।

ਹੋਰ ਪੜ੍ਹੋ :-ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਕਰਿਅਰ ਕਾਨਫਰੰਸ ਦਾ ਆਯੋਜਨ

ਉਨ੍ਹਾਂ ਕਿਹਾ ਕਿ ਖੇਤੀਬਾੜੀ ਦਾ ਧੰਦਾ ਬੜਾ ਹੀ ਸੰਕਟ ਮਈ ਦੌਰ ਵਿਚੋਂ ਗੁਜਰ ਰਿਹਾ ਹੈ ਅਤੇ ਖੇਤੀਬਾੜੀ ਦਾ ਧੰਦਾ ਰਵਾਇਤੀ ਖੇਤੀ ਕਾਰਨ ਬਹੁਤਾ ਲਾਹੇਵੰਦ ਨਹੀਂ ਰਿਹਾ ਜਦਕਿ ਸਾਡੇ ਕਿਸਾਨਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਪੂਰੇ ਦੇਸ਼ ਦੀ ਅਗਵਾਈ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਤਕਨੀਕੀ ਯੁੱਗ ਵਿੱਚ ਇਸ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਮਾਹਿਰਾਂ ਵਲੋਂ ਦੱਸੀਆਂ ਗਈਆਂ ਆਧੁਨਿਕ ਤਕਨੀਕਾਂ ਅਤੇ ਖੇਤੀਬਾੜੀ ਦੇ ਨਵੇਂ ਢੰਗਾਂ ਨੂੰ ਅਪਨਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਰਿਵਾਇਤੀ ਖੇਤੀ ਦੇ ਚੱਕਰ ਵਿਚੋਂ ਨਿਕਲ ਸਕੀਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਖੇਤੀਬਾੜੀ ਵੱਲ ਪ੍ਰੇਰਿਤ ਕਰ ਸਕੀਏ।

ਸ. ਹਰਜੋਤ ਸਿੰਘ ਬੈਂਸ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਅਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਰੂਪਨਗਰ ਉਚੇਚੇ ਤੌਰ ਤੇ ਹਾਜਰ ਹੋਏ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲਦੀ ਹੀ ਰੂਪਨਗਰ ਜਿਲ੍ਹੇ ਵਿੱਚ ਖਾਲੀ ਪਈਆਂ ਖੇਤੀਬਾੜੀ ਵਿਕਾਸ ਅਫਸਰ ਦੀਆਂ ਅਸਾਮੀਆਂ ਦੀ ਪੂਰਤੀ ਲਈ ਕਦਮ ਚੁੱਕੇ ਜਾਣਗੇ।

ਵਿਧਾਇਕ ਐਡਵੋਕੇਟ ਦਿਨੇਸ ਚੱਢਾ ਰੂਪਨਗਰ ਜੀ ਨੇ ਕਿਸਾਨਾਂ ਨੂੰ ਵਿਸਵਾਸ ਦਵਾਇਆ ਕਿ ਖੇਤੀ ਦਾ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨ ਪੱਖੀ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਜਾਣਗੀਆਂ ਜਿਨ੍ਹਾਂ ਦਾ ਲਾਭ ਸਿੱਧਾ ਕਿਸਾਨਾਂ ਤੱਕ ਪਹੁੰਚਾਇਆ ਜਾਵੇਗਾ।

ਡਿਪਟੀ ਕਮਿਸਨਰ, ਰੂਪਨਗਰ ਸ਼੍ਰੀਮਤੀ ਪ੍ਰੀਤੀ ਯਾਦਵ ਇਸ ਕੈਂਪ ਦੇ ਉਦਘਾਟਨ ਸਮਾਰੋਹ ਵਿੱਚ ਸਾਮਿਲ ਹੋਏ। ਸ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਵੱਲੋਂ ਖੇਤੀ ਵਿਭਾਗ ਦੀਆਂ ਪ੍ਰਗਤੀਆਂ ਅਤੇ ਵੱਖ ਵੱਖ ਸਕੀਮਾਂ ਬਾਬਤ ਕਿਸਾਨਾਂ ਨੂੰ ਜਾਗਰੂਕ ਕੀਤਾ। ਖੇਤੀ ਵਿਗਿਆਨੀਆਂ ਵੱਲੋਂ ਮੱਕੀ ਦੀ ਫਸਲ ਦੀ ਸਫਲਤਾਪੂਰਵਕ ਕਾਸ਼ਤ ਲਈ ਫਾਲ ਆਰਮੀ ਵਰਮ ਦੇ ਹਮਲੇ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦਾ ਨਿਰੰਤਰ ਸਰਵੇਖਣ ਕਰਨ ਲਈ ਕਿਹਾ ਗਿਆ ਤਾਂ ਜ਼ੋ ਇਸ ਕੀੜੇ ਦੀ ਰੋਕਥਾਮ ਲਈ ਸਮੇਂ ਸਿਰ ਉਪਰਾਲੇ ਕੀਤੇ ਜਾ ਸਕਣ। ਇਸ ਸਿਖਲਾਈ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਦੀ ਸਫਲਤਾਪੂਰਵਕ ਕਾਸ਼ਤ ਬਾਬਤ ਵਿਚਾਰ ਗੋਸਟੀਆਂ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵੱਖ ਵੱਖ ਵਿਸਿਆਂ ਦੇ ਮਾਹਿਰ ਵਿਗਿਆਨੀਆਂ ਨੇ ਖੇਤੀਬਾੜੀ ਦੀਆਂ ਨਵੀਨਤਮ ਖੋਜਾਂ ਸਬੰਧੀ ਕਿਸਾਨ ਭਰਾਵਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਨਵੀਆਂ ਖੋਜਾਂ ਦੇ ਅਧਾਰਿਤ ਖੇਤੀ, ਪਾਣੀ ਦੀ ਸੁਚੱਜੀ ਵਰਤੋਂ, ਖਾਦਾਂ ਅਤੇ ਕੀਟਨਾਸਕਾਂ ਦੀ ਸੰਜਮ ਨਾਲ ਵਰਤੋਂ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਬਾਬਤ ਕਿਸਾਨ ਵੀਰਾਂ ਨੂੰ ਜਾਗਰੂਕ ਕੀਤਾ ਗਿਆ।

ਮਾਹਿਰਾਂ ਵੱਲੋਂ ਕਣਕ ਦੀ ਖੜੀ ਫਸਲ ਦੀ ਮੰਡੀਕਰਨ ਤੱਕ ਨਿਗਰਾਨੀ ਰੱਖਣ ਦੀ ਅਪੀਲ ਕੀਤੀ ਗਈ ਤਾਂ ਜ਼ੋ ਕੋਈ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ।ਸ੍ਰੀ ਦਵਿੰਦਰ ਸਿੰਘ ਜਿਲ੍ਹਾ ਸਿਖਲਾਈ ਅਫਸਰ ਰੂਪਨਗਰ ਵੱਲੋਂ ਸਾਉਣੀ ਕਿਸਾਨ ਸਿਖਲਾਈ ਕੈਂਪ ਵਿੱਚ ਹਾਜਰ ਹੋਏ ਸਮੂਹ ਕਿਸਾਨਾਂ ਅਤੇ ਅਧਿਕਾਰੀਆਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸਾ ਕਿਸਾਨਾਂ ਦੀ ਸੇਵਾ ਲਈ ਯਤਨਸੀਲ ਰਹੇਗਾ। ਵੱਖ ਵੱਖ ਵਿਭਾਗਾਂ ਵੱਲੋਂ ਪ੍ਰਦਰਸਨੀਆਂ ਵੀ ਲਗਾਈਆਂ ਗਈਆਂ। ਇਸ ਕੈਂਪ ਵਿੱਚ ਲਗਭਗ 1000 ਕਿਸਾਨਾਂ ਨੇ ਭਾਗ ਲਿਆ ।

ਇਸ ਮੌਕੇ ਅਗਾਂਹਵਧੂ ਕਿਸਾਨਾਂ ਵਲੋਂ ਅਤੇ ਵੱਖ-ਵੱਖ ਵਿਭਾਗਾਂ ਵਲੋਂ ਖੇਤੀਬਾੜੀ ਸਬੰਧੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਜੋ ਸਮਾਗਮ ਵਿੱਚ ਪਹੁੰਚੇ ਕਿਸਾਨਾਂ ਲਈ ਖਿੱਚ ਦੇ ਕੇਂਦਰ ਬਣੀਆਂ।

ਇਸ ਕੈਂਪ ਵਿੱਚ ਡਾ. ਰਾਕੇਸ਼ ਕੁਮਾਰ ਖੇਤੀਬਾੜੀ ਅਫਸਰ ਰੂਪਨਗਰ, ਡਾ. ਰਣਜੋਤ ਸਿੰਘ ਖੇਤੀਬਾੜੀ ਅਫਸਰ, ਡਾ. ਹਰਜੋਤ ਸਿੰਘ, ਡਾ. ਰਮਨ ਕਰੋੜੀਆ ਖੇਤੀਬਾੜੀ ਅਫਸਰ ਬੀਜ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਟ੍ਰੇਨਿੰਗ, ਡਾ. ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸ਼੍ਰੀ ਅਨੰਦਪੁਰ ਸਾਹਿਬ, ਡਾ. ਵਿਕਰਮ ਸਿੰਘ ਖੇਤੀਬਾੜੀ ਵਿਕਾਸ ਅਫਸਰ ਮੋਰਿੰਡਾ, ਡਾ. ਗੁਰਕ੍ਰੀਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਚਮਕੌਰ ਸਾਹਿਬ, ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਪਰਿੰਮਦਰ ਸਿੰਘ ਪੀ.ਡੀ., ਕਿਸਾਨ ਪਰਮਜੀਤ ਸਿੰਘ ਸੁਰਜੀਤ ਸਿੰਘ ਪੁਰਖਾਲੀ, ਅਮਰਿੰਦਰ ਸਿੰਘ ਮਾਲਾ, ਜਸਵੰਤ ਰਾਏ ਸ਼ਾਮਪੁਰਾ, ਰਾਮ ਲੋਕ ਬਹਾਦਰਪੁਰ, ਭਾਗ ਸਿੰਘ ਪੜੀ, ਸੀਨੀਅਰ ਸਹਾਇਕ ਹਰਮੇਸ਼ ਸਿੰਘ, ਹਰਜੀਤ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਸਟੈਟ ਵਿੰਗ, ਇੰਜੀਨੀਅਰ ਅਸ਼ੋਕ ਕੁਮਾਰ, ਇੰਜੀਨੀਅਰ ਜੁਝਾਰ ਸਿੰਘ, ਮੌਜੂਦ ਸਨ।

Spread the love