ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਅਤੇ ਹੋਰਨਾਂ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ ਤੇ ਜੋਰ

ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਅਤੇ ਹੋਰਨਾਂ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ ਤੇ ਜੋਰ
ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਅਤੇ ਹੋਰਨਾਂ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ ਤੇ ਜੋਰ

ਅੰਮ੍ਰਿਤਸਰ 11 ਫਰਵਰੀ 2022

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬਡਾ. ਗੁਰਵਿੰਦਰ ਸਿੰਘ ਖਾਲਸਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਸੁਸ਼ੀਲ ਕੁਮਾਰ ਅੱਤਰੀਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਪੰਜਾਬ ਵੱਲੋਂ ਜਿਲ੍ਹਾ ਅੰਮ੍ਰਿਤਸਰ ਦਾ ਦੋਰਾ ਕੀਤਾ ਗਿਆ।

ਹੋਰ ਪੜ੍ਹੋ :-ਸੁਨੀਤਾ ਕੇਜਰੀਵਾਲ ਨੇ ਧੂਰੀ ਵਿਖੇ ਕੀਤਾ ਚੋਣ ਪ੍ਰਚਾਰ

ਇਸ ਮੋਕੇ ਉਹਨਾਂ ਵੱਲੋਂ ਮੁੱਖ ਖੇਤੀਬਾੜੀ ਅਫਸਰਅੰਮ੍ਰਿਤਸਰ ਡਾ. ਦਲਜੀਤ ਸਿੰਘ ਗਿੱਲ ਅਤੇ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਖੇਤੀਬਾੜੀ ਵਿਭਾਗ ਅਧੀਨ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ। ਇਸ ਮੀਟਿੰਗ ਵਿੱਚ ਸ਼੍ਰੀ ਅਨਿਲ ਕੁਮਾਰ ਸਹਾਇਕ ਮੱਕੀ ਵਿਕਾਸ ਅਫਸਰ ਪੰਜਾਬ ਵੀ ਉੱਚੇਚਾ ਤੋਰ ਤੇ ਮੋਜੂਦ ਸਨ।

ਉਹਨਾਂ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਅਤੇ ਹੋਰਨਾਂ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ ਤੇ ਜੋਰ ਦਿੱਤਾ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਵੱਲੋਂ ਸਮੂਹ ਅਧਿਕਾਰੀਆਂ  ਨੂੰ ਕੁਆਲਟੀ ਕੰਟਰੋਲ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਬੀਜਾਂਖਾਦਾਂ ਅਤੇ ਦਵਾਈਆਂ ਦੇ ਸੈਂਪਲਾਂ ਦੇ ਟੀਚੇ ਹਰ ਹਾਲਤ ਵਿੱਚ ਪੂਰੇ ਕਰਨ ਦੇ ਨਿਰਦੇਸ਼ ਦਿੱਤੇਤਾਂ ਜੋ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਬੀਜਖਾਦਾਂ ਅਤੇ ਦਵਾਈਆ ਮੁਹੱਈਆ ਕਰਵਾਈਆ ਜਾ ਸਕਣ।

ਉਹਨਾਂ ਵੱਲੋਂ  ਖੇਤੀਬਾੜੀ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਗਿਆ ਅਤੇ ਫੰਡਾਂ ਦੀ ਅਦਾਇਗੀ  ਡੀ.ਬੀ.ਟੀ ਰਾਹੀਂ ਹੀ ਕਰਨ ਦੇ ਨਿਰਦੇਸ਼ ਦਿੱਤੇ।ਉਹਨਾਂ ਵੱਲੋਂ ਵੱਖ-ਵੱਖ ਸਕੀਮਾਂ ਦੇ ਐਕਸ਼ਨ ਪਲਾਨ ਜਲਦ ਤੋਂ ਜਲਦ ਬਣਾ ਕੇ ਭੇਜਣ ਦੀ ਹਦਾਇਤ ਕੀਤੀ।ਇਸ ਮੋਕੇ ਉਹਨਾਂ ਵੱਲੋਂ ਫੀਲਡ ਵਿੱਚ ਜਾ ਕੇ ਵੱਖ-ਵੱਖ ਫਸਲਾਂ ਦਾ ਪੈਸਟ ਸਰਵੇਲੈਂਸ ਵੀ ਕੀਤਾ ਗਿਆ।ਇਸ ਸਮੇਂ  ਕਣਕ ਦੀ ਫਸਲ ਉੱਪਰ ਕਿਸੇ ਵੀ ਕੀੜੇ-ਮਕੋੜੇ ਦਾ ਅਤੇ ਨਾ ਹੀ ਪੀਲੀ ਕੁੰਗੀ ਦਾ ਹਮਲਾ ਵੇਖਣ ਵਿੱਚ ਆਇਆ।ਉਹਨਾਂ ਵੱਲੋਂ ਅਧਿਕਾਰੀਆਂ ਨੂੰ ਪੀਲੀ ਕੂੰਗੀ ਦੇ ਹਮਲੇ ਸਬੰਧੀ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ।ਇਸ ਦੇ ਨਾਲ ਹੀ ਆਤਮਾ ਸਕੀਮ ਅਧੀਨ  ਸਰੋਂ ਦੇ ਪ੍ਰਦਰਸ਼ਨੀ ਪਲਾਟ ਕਿਸਾਨ ਹਰਬੀਰ ਸਿੰਘ ਪਿੰਡ ਨੰਗਲ ਤੋਲਾਂ ਦੇ ਖੇਤਾਂ ਵਿੱਚ ਜਾ ਕੇ ਚੈਕ ਕੀਤੇ ਗਏ।

ਇਸ ਮੋਕੇ ਡਾ. ਰਮਿੰਦਰ ਸਿੰਘ ਧੰਜੂ,ਐਸ.ਐਮ.ਐਸ ਬਲਾਕ ਖੇਤੀਬਾੜੀ ਅਫਸਰ ਬਲਵਿੰਦਰ ਸਿੰਘ ਛੀਨਾ ਡਾ. ਮਨਿੰਦਰ ਸਿੰਘ ਡਾ. ਕੁਲਵੰਤ ਸਿੰਘ ਬਲਾਕ ਖੇਤੀਬਾੜੀ ਅਫਸਰਡਾ. ਗੁਰਜੀਤ ਸਿੰਘ ਏ.ਡੀ.ਓਡਿਪਟੀ ਪੀ.ਡੀ ਆਤਮਾ ਹਰਨੇਕ ਸਿੰਘਜਗਦੀਪ ਕੋਰ  ਅਤੇ ਸਮੁੱਚਾ ਆਤਮਾ ਸਟਾਫ ਹਾਜਰ ਸਨ।

Spread the love