ਰੂਪਨਗਰ, 8 ਨਵੰਬਰ 2021
ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਫੈਸਲਾ ਲੈੰਦੇ ਹੋਏ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦਫਤਰ ਨਗਰ ਕੋਂਸਲ ਨੂੰ ਅਦਾ ਕਰਨ ਦਾ ਸੁਨਿਹਰੀ ਮੋਕਾ ਦਿੱਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ ਮਿਤੀ 15 ਸਤੰਬਰ 2021 ਤੋ ਵਨ-ਟਾਈਮ-ਸੈਟਲਮੈਟ ਸਕੀਮ ਜਾਰੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ 30 ਅਪ੍ਰੈਲ 2013 ਤੋ ਨਗਰ ਕੌਂਸਲ ਰੂਪਨਗਰ ਦੀ ਹਦੂਦ ਅੰਦਰ ਸਾਮਿਲ ਹਰੇਕ ਤਰ੍ਹਾਂ ਦੀਆਂ ਪ੍ਰਾਪਰਟੀਆਂ (ਰਿਹਾਇਸ਼ੀ,ਗੈਰ-ਰਿਹਾਇਸ਼ੀ, ਇੰਡਸਟਰੀਅਲ, ਸ਼ੋਪਿੰਗ ਕੰਪਲੈਕਸ਼, ਫਲੈੇਟਸ ਆਦਿ) ਤੇ ਸੈਲਫ ਅਸੈਸਮੈਂਟ ਅਧਾਰ ਤੇ ਪ੍ਰਾਪਰਟੀ ਟੈਕਸ ਲਾਗੂ ਕੀਤਾ ਗਿਆ ਸੀ, ਪ੍ਰੰਤੂ ਕੁੱਝ ਪ੍ਰਾਪਰਟੀਆਂ ਦੇ ਮਾਲਕਾ/ਕਾਬਜਕਾਰਾਂ ਵੱਲੋਂ ਅਜੇ ਤੱਕ ਵੀ ਆਪਣੀਆਂ ਸਬੰਧਤ ਪ੍ਰਾਪਰਟੀਆਂ ਦਾ ਬਣਦਾ ਪ੍ਰਾਪਰਟੀ ਟੈਕਸ ਦਫਤਰ ਨਗਰ ਕੋਂਸਲ ਨੂੰ ਅਦਾ ਨਹੀ ਕੀਤਾ ਗਿਆ ਹੈ। ਇਸ ਸਬੰਧੀ ਸੁਨਹਿਰੀ ਮੋਕਾ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਦੀ ਅਦਾਇਗੀ ਸਬੰਧੀ 15 ਸਤੰਬਰ 2021 ਤੋ ਵਨ-ਟਾਈਮ-ਸੈਟਲਮੈਟ ਸਕੀਮ ਜਾਰੀ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਕੀਮ ਅਨੁਸਾਰ ਵਿਤੀ ਸਾਲ 2013-14 ਤੋ ਵਿਤੀ ਸਾਲ 2019-20 ਤੱਕ ਬਣਦੀ ਪ੍ਰਾਪਰਟੀ ਟੈਕਸ ਦੀ ਰਕਮ ਸਮੇਤ ਵਿਆਜ ਅਤੇ ਪੈਨੇਲਟੀ (ਕੁੱਲ ਆਊਟ ਸਟੇਡਿੰਗ ਰਕਮ) ਅਤੇ ਵਿੱਤੀ ਸਾਲ 2020-21 ਤੱਕ ਬਣਦੀ ਪ੍ਰਾਪਰਟੀ ਟੈਕਸ ਦੀ ਰਕਮ ਇੱਕ ਮੁਸ਼ਤ ਜਮ੍ਹਾਂ ਕਰਵਾਉਣ ਤੇ 30 ਨਵੰਬਰ 2021 ਤੱਕ 10 ਫੀਸਦ ਰਾਹਤ ਪ੍ਰਾਪਤ ਕੀਤੀ ਜਾ ਸਕਦੀ। ਇਸ ਲਈ ਕਰਦਾਤਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪ੍ਰਾਪਰਟੀ ਟੈਕਸ ਦੇ ਬਕਾਏ ਦੀ ਕੁੱਲ ਆਊਟ ਸਟੇੈਡਿੰਗ ਰਕਮ ਇਕ ਮੁਸ਼ਤ ਜਮ੍ਹਾਂ ਕਰਵਾ ਕੇ ਪੰਜਾਬ ਸਰਕਾਰ ਦੀ ਇਸ ਸੁਨਿਹਰੀ ਸਕੀਮ ਦਾ ਲਾਭ ਉਠਾਓ ਜੀ।