ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਛੇਵੇਂ ਤਨਖਾਹ ਕਮਿਸ਼ਨ ਵਿੱਚ ਮਿਤੀ 01.01.2016 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧੇ ਦਾ ਲਾਭ ਲੈ ਕੇ ਦੇਣ ਲਈ ਚੱਲ ਰਹੀ ਹੜਤਾਲ

PSMSU
ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਛੇਵੇਂ ਤਨਖਾਹ ਕਮਿਸ਼ਨ ਵਿੱਚ ਮਿਤੀ 01.01.2016 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧੇ ਦਾ ਲਾਭ ਲੈ ਕੇ ਦੇਣ ਲਈ ਚੱਲ ਰਹੀ ਹੜਤਾਲ
ਲੁਧਿਆਣਾ,26 ਅਕਤੂਬਰ 2021

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਸੰਬੰਧ ਵਿੱਚ ਚੱਲ ਰਹੀ ਹੜਤਾਲ ਨੂੰ ਸੂਬਾ ਇਕਾਈ ਵੱਲੋਂ ਰੋਸ ਵਜੋਂ ਮਿਤੀ 25.10.2021 ਤੋਂ 31.10.2021 ਤੱਕ ਵਧਾ ਦਿੱਤਾ ਗਿਆ ਹੈ । ਇਹ ਹੜਤਾਲ ਅੱਜ 19ਵੇਂ ਦਿਨ ਵਿੱਚ ਪਹੁੰਚ ਗਈ ਹੈ । ਇਸ ਹੜਤਾਲ ਦੌਰਾਨ ਪੰਜਾਬ ਭਰ ਦੇ ਮਨਿਸਟੀਰੀਅਲ ਕਾਮਿਆਂ ਵੱਲੋਂ ਪੈੱਨ ਡਾਊਨ, ਟੂਲ ਡਾਊਨ ਅਤੇ ਕੰਪਿਊਟਰ ਬੰਦ ਰੱਖੇ ਗਏ । ਪਰ ਪੰਜਾਬ ਸਰਕਾਰ ਵੱਲੋਂ ਇਸ ਹੜਤਾਲ ਨੂੰ ਗੰਭੀਰਤਾ ਨਾਲ ਨਹੀਂ ਜਾ ਰਿਹਾ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ :-ਓ.ਪੀ. ਸੋਨੀ ਨੇ ਸ਼ਹੀਦ ਕਿਸਾਨ ਦੀ ਧੀ ਸਮੇਤ 30 ਸਟਾਫ਼ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

ਛੇਵੇਂ ਤਨਖਾਹ ਕਮਿਸ਼ਨ ਵਿੱਚ ਸਾਰੇ ਨਵੇਂ – ਪੁਰਾਣੇ ਮੁਲਾਜ਼ਮਾਂ ਨੂੰ ਮੁੱਢਲੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਦਾ ਵਾਧਾ ਦੇਣ ਦਾ ਜ਼ਿਕਰ ਕੀਤਾ ਗਿਆ ਸੀ ਪਰ ਇਹ ਵੀ ਸਰਕਾਰ ਵੱਲੋਂ ਖੋਖਲਾ ਦਾਅਵਾ ਹੀ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ 15 ਪ੍ਰਤੀਸ਼ਤ ਸੰਬੰਧੀ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿੱਚ 01.01.2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦਾ ਜ਼ਿਕਰ ਨਹੀਂ ਕੀਤਾ ਗਿਆ। ਪ੍ਰੰਤੂ ਸਰਕਾਰ ਨਾਲ ਮੀਟਿੰਗ ਦੌਰਾਨ ਜੱਥੇਬੰਦੀ ਨੂੰ ਇਹ ਭਰੋਸਾ ਦਵਾਇਆ ਗਿਆ ਕਿ ਮਿਤੀ 01.01.2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਕੈਲਕੂਲੇਸ਼ਨ ਦੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ । ਰੋਸ ਮੁਜਾਹਰੇ ਦੀ ਅਗਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਸ਼੍ਰੀ ਏ.ਪੀ. ਮੌਰਿਆ ਅਤੇ ਸੂਬਾ ਵਧੀਕ ਜਨਰਲ ਸਕੱਤਰ ਸ਼੍ਰੀ ਅਮਿਤ ਅਰੋੜਾ ਨੇ ਕਿਹਾ ਕਿ ਅਜੇ ਤੱਕ ਸਰਕਾਰ ਵੱਲੋ ਕੋਈ ਕੈਲਕੂਲੇਸ਼ਨ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਈ ।  ਜਿਸ ਕਾਰਨ ਪੰਜਾਬ ਦੇ ਸਮੂਹ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ਼ ਪਾਇਆ ਜਾ ਰਿਹਾ ਹੈ, ਜੋ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖਾ ਹੋ ਸਕਦਾ ਹੈ ।

ਇਸ ਮੋਕੇ ਖੇਤੀਬਾੜੀ ਵਿੱਭਾਗ ਤੋਂ ਸ਼੍ਰੀ ਜਗਦੇਵ ਸਿੰਘ, ਅਤੇ ਸ਼੍ਰੀ ਅਕਾਸ਼ਦੀਪ, ਲੋਕ ਨਿਰਮਾਣ ਵਿਭਾਗ ਤੋਂ ਸ਼੍ਰੀ ਸੰਦੀਪ ਭਾਂਬਕ, ਡੀ.ਪੀ.ਆਰ.ਓ. ਤੋਂ ਸ਼੍ਰੀ ਤਿਲਕਰਾਜ ਅਤੇ ਸ਼੍ਰੀ ਬ੍ਰਿਜਮੋਹਨ, ਖੁਰਾਕ ਅਤੇ ਸਿਵਲ ਸਪਲਾਈ ਤੋਂ ਧਰਮ ਸਿੰਘ ਅਤੇ ਵਰਿੰਦਰ ਕੁਮਾਰ, ਸਿਹਤ ਵਿਭਾਗ ਤੋਂ ਸ਼੍ਰੀ ਰਕੇਸ਼ ਕੁਮਾਰ, ਡੀ.ਸੀ. ਦਫਤਰ ਤੋਂ ਗੁਰਬਾਜ ਸਿੰਘ ਮੱਲੀ, ਨਗਰ ਸੁਧਾਰ ਟਰਸਟ ਤੋਂ ਸ਼੍ਰੀ ਕੁਲਦੀਪ ਸਿੰਘ, ਅਤੇ ਸ਼੍ਰੀ ਗੁਰਚਰਨ ਸਿੰਘ, ਇਰੀਗੇਸ਼ਨ ਵਿਭਾਗ ਤੋਂ ਸ਼੍ਰੀ ਰਾਣਾ, ਸਿਖਿਆ ਵਿਭਾਗ ਤੋਂ ਸ਼੍ਰੀ ਸਤਪਾਲ ਸਿੰਘ, ਕਰ ਅਤੇ ਆਬਕਾਰੀ ਵਿੱਭਾਗ ਤੋਂ ਧਰਮਪਾਲ ਸਿੰਘ ਆਦਿ ਮੀਟਿੰਗ ਵਿੱਚ ਸਾਮਿਲ ਰਹੇ ਜ਼ਿਨ੍ਹਾਂ ਦੀ ਅਗਵਾਈ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਤੋਂ ਸ਼੍ਰੀ ਤਜਿੰਦਰ ਸਿੰਘ ਅਤੇ ਸ਼੍ਰੀ ਲਖਵੀਰ ਸਿੰਘ ਗਰੇਵਾਲ ਨੇ ਕੀਤੀ ।

Spread the love