ਫਾਜ਼ਿਲਕਾ, 2 ਨਵੰਬਰ 2021
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਦੇ ਆਦੇਸ਼ਾਂ ਮੁਤਾਬਕ ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ਅੰਦਰ ਕੰਮ-ਕਾਜ ਪੂਰੀ ਠੱਪ ਰੱਖਿਆ ਜਾ ਰਿਹਾ ਹੈ।
ਹੋਰ ਪੜ੍ਹੋ :-ਵੋਟ ਬਣਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ 6 ਤੇ 7 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡੀ. ਸੀ
ਇਸ ਮੌਕੇ ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ, ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ. ਜਗਜੀਤ ਸਿੰਘ, ਸਲਾਹਕਾਰ ਸ੍ਰੀ ਪ੍ਰਵੀਨ ਕੁਮਾਰ, ਸੀਨੀਅਰ ਆਗੂ ਰਵਿੰਦਰ ਸ਼ਰਮਾ ਅਤੇ ਹੋਰ ਮੁਲਾਜਮ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਮੰਗਾਂ ਦੀ ਪੂਰੀ ਕਰਨ ਲਈ ਐਲਾਨ ਤਾਂ ਕੀਤੇ ਜਾਂਦੇ ਹਨ ਪਰ ਸਹੀ ਢੰਗ ਨਾਲ ਨੋਟੀਫਿਕੇਸ਼ਨ ਨਹੀਂ ਜਾਰੀ ਕੀਤੇ ਜਾਂਦੇ।
ਜਿਸ ਦੀ ਮਿਸਾਲ ਵੇਖਣ ਨੂੰ ਮਿਲੀ ਕਿ ਡੀ.ਏ. 28 ਫੀਸਦੀ ਕਰਨ ਦਾ ਨੋਟੀਫਿਕੇਸ਼ਨ ਤਾਂ ਜਾਰੀ ਕਰ ਦਿੱਤਾ ਗਿਆ ਪਰ ਸਰਕਾਰ ਆਪਣੀ ਮਾੜੀਆਂ ਕੁਰੀਤੀਆਂ ਵਖਾਉਣ ਤੋਂ ਬਾਜ ਨਹੀਂ ਆਉਂਦੀ। ਜ਼ੋ ਡੀ.ਏ. 28 ਫੀਸਦੀ ਕੀਤਾ ਗਿਆ ਹੈ ਉਹ 1 ਜੁਲਾਈ 2021 ਤੋਂ ਦੇਣਾ ਬਣਦਾ ਸੀ ਪਰ ਨੋਟੀਫਿਕੇਸ਼ਨ ਵਿਚ ਇਹ ਜੁਲਾਈ 2021 ਦੀ ਬਜਾਏ 1 ਨਵੰਬਰ 2021 ਤੋਂ ਦੇਣ ਦਾ ਐਲਾਨ ਕੀਤਾ ਗਿਆ।
ਜਿਸ ਤੋਂ ਪਤਾ ਲਗਦਾ ਹੈ ਕਿ ਸਰਕਾਰ ਮੁਲਾਜਮਾਂ ਨਾਲ ਵਧੀਆ ਵਤੀਰਾ ਨਹੀਂ ਵਰਤ ਰਹੀ।ਇਸ ਤੋਂ ਇਲਾਵਾ ਜਨਵਰੀ 2016 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਨੂੰ ਵੀ ਬਾਕੀ ਮੁਲਾਜਮਾਂ ਵਾਂਗ 15 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ ਪਰ ਹਲੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਈ। ਸੋ ਮੁਲਾਜਮਾਂ ਦੀਆਂ ਹੋਰ ਜਾਇਜ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਬਹਾਲ ਆਦਿ ਹੋਰ ਜਾਇਜ ਮੰਗਾਂ ਸਬੰਧੀ ਵੀ ਸਰਕਾਰ ਕੋਈ ਸਾਰ ਨਹੀਂ ਲੈ ਰਹੀ।ਇਸ ਨੂੰ ਵੇਖਦਿਆਂ ਸੂਬਾ ਬਾਡੀ ਦੇ ਆਦੇਸ਼ਾਂ `ਤੇ ਮੁਲਾਜਮਾਂ ਵੱਲੋਂ ਇਸ ਮਹੀਨੇ ਦੀ ਤਨਖਾਹ ਨਾ ਲੈ ਕੇ ਕਾਲੀ ਦਿਵਾਲੀ ਮਨਾਉਣ ਦਾ ਰੋਸ ਵੀ ਪ੍ਰਗਟ ਕੀਤਾ।
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਬਿਆਨ ਤਾਂ ਦੇ ਦਿੰਦੀ ਹੈ ਪਰ ਬਾਅਦ ਵਿਚ ਮੁਕਰ ਵੀ ਜਾਂਦੀ ਹੈ ਜ਼ੋ ਕਿ ਸਰਕਾਰ ਲਈ ਬੜੀ ਮੰਦਭਾਗੀ ਗੱਲ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਮੀਤ ਪ੍ਰਧਾਨ ਗੌਰਵ ਬਤਰਾ, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਮੋਹਨ ਲਾਲ, ਸਤਪ੍ਰੀਤ, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਰਾਬਿਆ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਪਰਮਜੀਤ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।