ਐਸ.ਏ.ਐਸ ਨਗਰ 8 ਜਨਵਰੀ 2022
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸਤਰ, ਅਸਲਾ, ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ਼ ਧਾਰ ਹਥਿਆਰ ਜਿਵੇਂ ਕਿ ਬਰਛੇ,ਤ੍ਰਿਸ਼ੂਲ ਆਦਿ ਸ਼ਾਮਲ ਹਨ ਨੂੰ ਲੈ ਕੇ ਨਹੀਂ ਚੱਲੇਗਾ ਅਤੇ ਅਸਲਾ ਧਾਰਕ ਆਪਣਾ ਅਸਲਾ ਥਾਣਿਆਂ ਅਤੇ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣਗੇ ਇਹ ਹੁਕਮ 7 ਮਾਰਚ ਤੱਕ ਜ਼ਿਲ੍ਹੇ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਵੇਗਾ।
ਹੋਰ ਪੜ੍ਹੋ :-ਜ਼ਿਲ੍ਹਾ ਪ੍ਰਸ਼ਾਸਨ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ : ਘਨਸ਼ਿਆਮ ਥੋਰੀ
ਉਨ੍ਹਾਂ ਕਿਹਾ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਚੋਣਾਂ 14 ਫਰਵਰੀ 2022 ਨੂੰ ਹੋਣੀਆਂ ਨਿਯਤ ਹੋਈਆਂ ਹਨ ਇਸ ਦੌਰਾਨ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ ਧਾਰ ਹਥਿਆਰ ਜਿਵੇਂ ਕਿ ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ ਨੂੰ ਚੁੱਕਣ ਤੇ ਪਾਬੰਦੀ ਲਗਾਈ ਗਈ ਹੈ । ਅਸਲਾ ਧਾਰਕਾਂ ਦਾ ਅਸਲਾ ਵੀ ਜਮਾਂ ਕਰਵਾਉਣ ਜਰੂਰੀ ਹੈ ਤਾਂ ਜੋ ਇਨ੍ਹਾਂ ਚੋਣਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।