ਫਿਰੋਜ਼ਪੁਰ 22 ਨਵੰਬਰ 2021
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ 26 ਨਵੰਬਰ ਤੋਂ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਨੇ ਜ਼ਿਲੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।ਸਿਵਲ ਸਰਜਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਜ਼ਿਲ੍ਹੇ ਵਿਚ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸਨ ਕੀਤਾ ਜਾਵੇਗਾ।
ਹੋਰ ਪੜ੍ਹੋ :-ਆਟੋ ਰਿਕਸ਼ਾ ਚਾਲਕਾਂ ਦੇ ਦਿਲ ਜਿੱਤ ਕੇ ਲੈ ਗਏ ਆਮ ਲੋਕਾਂ ਦੇ ਮੁੱਖ ਮੰਤਰੀ ਚੰਨੀ
ਉਨ੍ਹਾਂ ਕਿਹਾ ਕਿ ਆਪ੍ਰੇਸਨ ਵਾਲੇ ਲੋਕਾਂ ਲਈ ਰਿਫਰੈਸਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ ਅਤੇ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ।ਉਨਾਂ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਉਪਰਾਲੇ ਦਾ ਪੂਰਾ ਲਾਭ ਉਠਾਉਣ।