ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਨੂੰ ਚੈਕ ਕਰਨ ਲਈ 26 ਨਵੰਬਰ ਤੋਂ 31 ਦਸੰਬਰ ਤੱਕ ਲੱਗਣਗੇ ਮੈਗਾ ਕੈਂਪ

MOTIYA
ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਨੂੰ ਚੈਕ ਕਰਨ ਲਈ 26 ਨਵੰਬਰ ਤੋਂ 31 ਦਸੰਬਰ ਤੱਕ ਲੱਗਣਗੇ ਮੈਗਾ ਕੈਂਪ
ਮੋਤੀਆਬਿੰਦ ਦੇ ਰੋਗੀਆਂ ਦਾ ਹੋਵੇਗਾ ਮੁਫਤ ਇਲਾਜ਼, ਐਨਕਾਂ ਵੀ ਮੁਫਤ ਦਿੱਤੀਆਂ ਜਾਂਣਗੀਆਂ
ਐਸ.ਏ.ਐਸ.ਨਗਰ, 26 ਨਵੰਬਰ 2021
ਸਿਹਤ ਵਿਭਾਗ ਡੇਰਾਬੱਸੀ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ 26 ਨਵੰਬਰ ਤੋਂ 31 ਦਸੰਬਰ ਤੱਕ ਚੱਲਣ ਵਾਲੇ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਚਿੱਟੇ ਮੋਤੀਆਬਿੰਦ ਦੇ ਸ਼ੱਕੀ ਰੋਗੀਆਂ ਦੀ ਪਛਾਣ ਕਰਕੇ ਮੁਫ਼ਤ ਅਪ੍ਰੇਸ਼ਨ ਕੀਤੇ ਜਾਣਗੇ।

ਹੋਰ ਪੜ੍ਹੋ :-ਸਿਵਲ ਸਰਜਨ ਵਲੋਂ “ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਸਬੰਧੀ ਬੈਨਰ ਜਾਰੀ
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਸੰਗੀਤਾ ਜੈਨ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਸਿਹਤ ਸੰਸਥਾਵਾਂ ਵਿੱਚ ਚਿੱਟੇ ਮੋਤੀਆਬਿੰਦ ਦੀ ਪਛਾਣ ਲਈ ਸਕਰੀਨਿੰਗ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ ਮੁਫ਼ਤ ਆਪਰੇਸ਼ਨ ਕੀਤਾ ਜਾਵੇਗਾ।
ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ। ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ।
ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦੌਰਾਨ 5 ਮੈਗਾ ਕੈਂਪ ਵੀ ਲਗਾਏ ਜਾਣਗੇ ਜਿਸ ਤਹਿਤ 26 ਨਵੰਬਰ ਨੂੰ ਪੰਡਵਾਲਾ, 27 ਨਵੰਬਰ ਨੂੰ ਬਸੌਲੀ, 28 ਨਵੰਬਰ ਨੂੰ ਰਾਮਪੁਰ ਸੈਣੀਆਂ, 29 ਨਵੰਬਰ ਨੂੰ ਜਵਾਹਰਪੁਰ ਅਤੇ 30 ਨਵੰਬਰ ਨੂੰ ਮੁਬਾਰਿਕਪੁਰ ਵਿਖੇ ਮੈਗਾ ਸਕ੍ਰੀਨਿੰਗ ਕੈਂਪਾਂ ਦਾ ਪ੍ਰਬੰਧ ਕੀਤਾ ਜਾਵੇਗਾ। ਸੀਨੀਅਰ ਮੈਡੀਕਲ ਅਫਸਰ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਬਲਾਕ ਦੇ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਡਾ ਅਨੂੰ ਅੱਖਾਂ ਦੇ ਮਾਹਿਰ, ਸ਼ੀਨਮ ਗਰੋਵਰ ਬਲਾਕ ਐਕਸਟੈਂਸ਼ਨ ਐਜੂਕੇਟਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।