ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਆਪਣਾ ਸਵੈ-ਏਕਾਂਤਵਾਸ ਖਤਮ ਕੀਤਾ

PUNJAB CM ENDS SELF-ISOLATION AFTER TESTING NEGATIVE FOR COVID
ਚੰਡੀਗੜ੍ਹ, 5 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇਕ ਹਫ਼ਤੇ ਦਾ ਸਵੈ-ਏਕਾਂਤਵਾਸ ਖ਼ਤਮ ਕਰ ਦਿੱਤਾ।
ਮੁੱਖ ਮੰਤਰੀ ਦੋ ਵਿਧਾਇਕਾਂ ਜਿਨ੍ਹਾਂ ਦਾ ਬਾਅਦ ਵਿੱਚ ਕੋਵਿਡ ਟੈਸਟ ਪਾਜੇਟਿਵ ਆਇਆ ਸੀ, ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਏਕਾਂਤਵਾਸ ਉਤੇ ਚਲੇ ਗਏ ਸਨ। ਉਹ 28 ਅਗਸਤ ਨੂੰ ਵਿਧਾਨ ਸਭਾ ਦੇ ਇਕ ਰੋਜ਼ਾ ਸੈਸ਼ਨ ਵਿੱਚ ਵਿਧਾਇਕਾਂ ਦੇ ਸੰਪਰਕ ਵਿੱਚ ਆਏ ਸਨ।
ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਮੰਤਰੀਆਂ, ਕਾਂਗਰਸੀ ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਵਰਚੁਅਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ, ਨੇ ਗੱਲਬਾਤ ਵਿੱਚ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਆਪਣਾ ਟੈਸਟ ਕਰਵਾਇਆ ਅਤੇ ਰਿਪੋਰਟ ਨੈਗੇਟਿਵ ਆਈ।
ਮਹਾਮਾਰੀ ਦੇ ਫੈਲਣ ਤੋਂ ਬਾਅਦ ਇਹ ਤੀਜਾ ਮੌਕਾ ਸੀ ਜਦੋਂ ਮੁੱਖ ਮੰਤਰੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।
Spread the love