ਲੁਧਿਆਣਾ, 25 ਅਕਤੂਬਰ 2021
ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਚਰਨਜੀਤ ਸਿੰਘ ਚੰਨ 27 ਅਕਤੂਬਰ ਦਿਨ ਬੁੱਧਵਾਰ ਨੂੰ ਚੌਥੇ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ – 2021’ ਮੌਕੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ, ਜਿੱਥੇ ਉਹ ਨਵੇਂ ਉਦਯੋਗਪਤੀਆਂ ਨੂੰ ਪੰਜਾਬ ਦੀ ਇੰਡਸਟਰੀ ਪਾਲਿਸੀ ਬਾਰੇ ਚਾਨਣਾ ਪਾਉਣਗੇ।
ਹੋਰ ਪੜ੍ਹੋ :-ਜ਼ਿਲੇ ਵਿਚ ਪਟਾਕਿਆਂ ਦੀ ਵਿਕਰੀ ਲਈ ਡਰਾਅ ਰਾਹੀਂ 8 ਆਰਜ਼ੀ ਲਾਇਸੰਸ ਜਾਰੀ
ਚੇਅਰਮੈਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਇੰਡਸਟਰੀ ਦੀ ਬੇਹਤਰੀ ਲਈ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ ਅਤੇ ਪਿਛਲੇ ਸਾਢੇ ਚਾਰ ਸਾਲ ਤੋਂ ਪੈਂਡਿੰਗ ਪਈਆਂ ਮੰਗਾਂ ਉੱਤੇ ਵੀ ਵਿਚਾਰ ਕਰਨਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਮਾਣਯੋਗ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਇੰਡਸਟਰੀ ਦੀ ਭਲਾਈ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ।
ਸ. ਬਿੰਦਰਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਅਤੇ ਮਾਣਯੋਗ ਕੈਬਨਿਟ ਮੰਤਰੀ ਸ. ਪਰਗਟ ਸਿੰਘ ਦੇ ਵਿਜ਼ਨ ਅਨੁਸਾਰ ਪੰਜਾਬ ਯੂਥ ਡਵੈਲਪਮੈਂਟ ਬੋਰਡ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਲਗਾਏ ਗਏ ਨੌਕਰੀ ਮੇਲਿਆਂ ਵਿੱਚ 2.5 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨੌਕਰੀਆਂ ਦਿੱਤੀਆਂ ਜਾਣਗੀਆਂ। ਚੇਅਰਮੈਨ ਬਿੰਦਰਾ ਨੇ ਕਿਹਾ ਕਿ ਅਸੀਂ ਉਦਯੋਗਪਤੀਆਂ ਨੂੰ ਅਪੀਲ ਕਰਾਂਗੇ ਕਿ ਵੱਧ ਤੋਂ ਵੱਧ ਯੂਥ ਨੂੰ ਉਦਯੋਗਿਕ ਇਕਾਈਆਂ ਵਿੱਚ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਪੰਜਾਬ ਵਿੱਚੋਂ ਬੇਰੁਜ਼ਗਾਰੀ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾ ਸਕੇ।
“ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਦੇ ਨਾਲ ਅਗਾਂਹਵਧੂ ਪੰਜਾਬ ਦਾ ਦ੍ਰਿਸ਼ਟੀਕੋਣ”