
ਚੰਨੀ ਤੇ ਰੰਧਾਵਾ ਇਸ ਮਾਮਲੇ ’ਤੇ ਆਪਣੀ ਚੁੱਪੀ ਤੋੜਨ : ਡਾ. ਚੀਮਾ
ਚੰਡੀਗੜ੍ਹ, 27 ਦਸੰਬਰ 2021
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੁੰ ਆਖਿਆ ਕਿ ਉਹ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਵਰਤੀ ਆਪਣੀ ਮੰਦੀ ਸ਼ਬਦਾਵਲੀ ਲਈ ਮੁਆਫੀ ਮੰਗਣ ।
ਹੋਰ ਪੜ੍ਹੋ :-ਭਾਰਤ ਦੀ ਰਾਜਨੀਤੀ ਵਿੱਚ ਸਾਰੇ ਵਾਅਦੇ ਪੂਰੇ ਕਰਨ ਵਾਲੀ ਇੱਕਲੀ ਪਾਰਟੀ ਹੈ ‘ਆਪ’: ਸਤਿੰਦਰ ਜੈਨ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਪੰਜਾਬ ਪੁਲਿਸ ਦੇ ਖਿਲਾਫ ਮੰਦੀ ਸ਼ਬਦਾਵਲੀ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਇਸ ’ਤੇ ਮੂਕ ਦਰਸ਼ਕ ਬਣ ਕੇ ਬੈਠੇ ਹਨ।
ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਇਕ ਡੀ ਐਸ ਪੀ ਨੂੰ ਬੋਲਣਾ ਪਿਆ ਤੇ ਹੁਣ ਐਸ ਆਈ ਨੁੰ ਬੋਲਣਾ ਪਿਆ ਹੈ। ਉਹਨਾਂ ਕਿਹਾ ਕਿ ਵਰਦੀ ਵਿਚ ਹੁੰਦਿਆਂ ਇਕ ਸ਼ਕਤੀਸ਼ਾਲੀ ਬੰਦੇ ਖਿਲਾਫ ਬੋਲਣਾ ਬਹੁਤ ਔਖਾ ਹੁੰਦਾ ਹੈ ਪਰ ਇਸ ਪੁਲਿਸ ਅਧਿਕਾਰੀਆਂ ਦੇ ਬਿਆਨਾਂ ਤੋਂ ਉਹਨਾਂ ਦੇ ਅੰਦਰਲੇ ਗੁੱਸੇ ਤੇ ਮਾਨਸਿਕਤ ਅਵਸਥਾ ਸਮਝਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੁੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖਿਲਾਫ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੋ ਪਹਿਲਾਂ ਟਿੱਪਣੀਆਂ ਕੀਤੀਆਂ ਹਨ, ਉਹ ਵਾਪਸ ਲੈ ਕੇ ਪੁਲਿਸ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ ਤਾਂ ਜੋ ਪੁਲਿਸ ਦਾ ਮਨੋਬਲ ਤੇ ਵਰਦੀ ਦੀ ਇੱਜ਼ਤ ਕਾਇਮ ਰਹੇ।