ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਬਣਨਗੇ ਸਰਕਾਰੀ ਕਮਾਈ ਦੇ ਸਾਧਨ-ਭੁੱਲਰ

ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਬਣਨਗੇ ਸਰਕਾਰੀ ਕਮਾਈ ਦੇ ਸਾਧਨ-ਭੁੱਲਰ
ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਬਣਨਗੇ ਸਰਕਾਰੀ ਕਮਾਈ ਦੇ ਸਾਧਨ-ਭੁੱਲਰ

ਟਰਾਂਸਪੋਰਟ ਮਾਫੀਏ ਦਾ ਹੋਵੇਗਾ ਖਾਤਮਾ-ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਲਿਆ ਅਸ਼ੀਰਵਾਦ

ਅੰਮ੍ਰਿਤਸਰ, 23 ਮਾਰਚ 2022

ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕਰਨ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਅਸ਼ੀਰਵਾਦ ਲੈਣ ਲਈ ਅੰਮ੍ਰਿਤਸਰ ਪੁੱਜੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਰਾਜ ਵਿਚੋਂ ਟਰਾਂਸਪੋਰਟ ਮਾਫੀਏ ਦਾ ਖਾਤਮਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਜੋ ਕਿ ਵੱਡੇ ਜਨਤਕ ਅਧਾਰੇ ਹਨਨੂੰ ਹੋਰ ਮਜ਼ਬੂਤ ਕੀਤਾ ਜਾਵੇਗਾਤਾਂ ਜੋ ਕਿ ਸਰਕਾਰੀ ਖਜਾਨੇ ਦੀ ਕਮਾਈ ਦਾ ਸਾਧਨ ਬਣ ਸਕਣ। ਉਨਾਂ ਕਿਹਾ ਕਿ ਮੇਰੀ ਕੋਸਿਸ਼ ਹੋਵੇਗੀ ਕਿ ਜਨਤਕ ਖੇਤਰ ਦੇ ਇਹ ਅਧਾਰੇ ਜਿੱਥੇ ਲੋਕਾਂ ਨੂੰ ਵਧੀਆ ਸੇਵਾਵਾਂ ਦੇਣਉਥੇ ਰਾਜ ਦੀ ਕਮਾਈ ਵਿਚ ਹਿੱਸਾ ਪਾਉਣ ਅਤੇ ਰੋਜ਼ਗਾਰ ਦੇ ਮੌਕੇ ਲੋਕਾਂ ਲਈ ਪੈਦਾ ਕਰਨ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਸਮੂਹ ਦੁਕਾਨਦਾਰਾਂ ਨੂੰ ਕੂੜਾ ਬਾਹਰ ਨਾ ਸੁੱਟਣ ਦੀ ਕੀਤੀ ਅਪੀਲ

ਸ. ਭੁੱਲਰ ਨੇ ਕਿਹਾ ਕਿ ਕੱਲ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਮੈਂ ਅੱਜ ਸ੍ਰੀ ਗੁਰੂ ਰਾਮ ਦਾਸ ਜੀ ਦਾ ਅਸ਼ੀਰਵਾਦ ਇਸ ਸ਼ੁਭ ਕਾਰਜ ਲਈ ਲੈਣ ਆਇਆ ਹਾਂ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਉਨਾਂ ਕਿਹਾ ਕਿ ਨਾਜਾਇਜ਼ ਚੱਲਦੀਆਂ ਬੱਸਾਂ ਚਾਹੇ ਉਹ ਕਿਸੇ ਵੀ ਰਾਜਸੀ ਧਿਰ ਜਾਂ ਮੋਹਤਬਰ ਦੀਆਂ ਹੋਣਜ਼ਬਤ ਕੀਤੀਆਂ ਜਾਣਗੀਆਂ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸ. ਭੁੱਲਰ ਨੂੰ ਕਿਤਾਬਾਂ ਦੇ ਸੈਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ. ਜਸਵਿੰਦਰ ਜੱਸੀਸ. ਅੰਮ੍ਰਿਤਪਾਲ ਸਿੰਘਏ ਸੀ ਪੀ ਸ. ਕੰਵਲਜੀਤ ਸਿੰਘ ਮੰਡ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ. ਲਾਲਜੀਤ ਸਿੰਘ ਭੁੱਲਰਨਾਲ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਸ. ਲਾਲਜੀਤ ਸਿੰਘ ਭੁੱਲਰ ਦਾ ਸਨਮਾਨ ਕਰਦੇ ਹੋਏ।

 

Spread the love