ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ
ਪੰਚਾਇਤ ਮੰਤਰੀ ਦੀ ਹਾਜ਼ਰੀ ਵਿਚ ਵਿਚ ਹੋਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ
ਚੰਡੀਗੜ, 18 ਨਵੰਬਰ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲਿਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ।
ਵਿਭਾਗ ਦੇ ਇੱਕ ਬੁਲਾਰੇ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫਤਿਹਗੜ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗਲਤ ਫਹਿਮੀ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਦੋਹਾਂ ਧਿਰਾਂ ਦਰਮਿਆਨ ਬਹੁਤ ਹੀ ਸਦ ਭਾਵਨਾ ਵਾਲੇ ਮਾਹੌਲ ਵਿਚ ਹੋਈ ਮੀਟਿੰਗ ਵਿਚ ਦੂਰ ਹੋ ਗਈ। ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹਨਾਂ ਨੂੰ ਹਰ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵੀ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ਼ ਦੁਅਇਆ ਕਿ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ।
ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਤੁਰੰਤ ਕੰਮ ਉੱਤੇ ਪਰਤ ਆਏ ਹਨ।